ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ‘ਤੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਨਾਇਬ ਸਿੰਘ ਸੈਣੀ ਨੂੰ ਵਧਾਈ ਦਿੱਤੀ ਤੇ ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਵਧਾਈ ਦਿੰਦਿਆਂ ਕਿਹਾ-ਹਰਿਆਣਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ‘ਤੇ ਨਾਇਬ ਸਿੰਘ ਸੈਣੀ ਨੂੰ ਵਧਾਈ। ਮੈਂ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਮੰਤਰੀਆਂ ਦੀ ਟੀਮ ਨੂੰ ਹਰਿਆਣਾ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਲਈ ਸ਼ੁੱਭਕਾਮਨਾਵਾਂ ਦਿੰਦਾ ਹਾਂ।
ਇਹ ਵੀ ਪੜ੍ਹੋ : SKM ਵੱਲੋਂ ਦਿੱਲੀ ਕੂਚ ਨੂੰ ਲੈ ਕੇ ਵੱਡਾ ਐਲਾਨ, ਮਹਾਂਪੰਚਾਇਤ ਲਈ ਦਿੱਲੀ ਪੁਲਿਸ ਵੱਲੋਂ ਮਿਲੀ NOC
ਦੱਸ ਦੇਈਏ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਤੇ ਕੁਝ ਹੀ ਦੇਰ ਬਾਅਦ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸੈਣੀ (54) ਨਾਲ ਕੰਵਰਪਾਲ ਗੁਰਜਰ, ਮੂਲਚੰਦ ਸ਼ਰਮਾ, ਚੌਧਰੀ ਰਣਜੀਤ ਸਿੰਘ ਚੌਟਾਲਾ, ਜੈ ਪ੍ਰਕਾਸ਼ ਦਲਾਲ ਤੇ ਬਨਵਾਰੀ ਲਾਲ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ।
ਵੀਡੀਓ ਲਈ ਕਲਿੱਕ ਕਰੋ -: