ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਨਿਤੀਸ਼ ਕੁਮਾਰ ਨੇ ਅੱਜ ਭਾਜਪਾ ਨਾਲ ਗਠਜੋੜ ਕਰਕੇ 9ਵੀਂ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਨਿਤੀਸ਼ ਕੁਮਾਰ ਸਾਲ 2000 ਵਿਚ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ। ਨਿਤੀਸ਼ ਕੁਮਾਰ ਦੇ ਮੁੱਖ ਮੰਤਰੀ ਬਣਨ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਪੀਐੱਮ ਮੋਦੀ ਨੇ ਕਿਹਾ ਕਿ “ਬਿਹਾਰ ‘ਚ ਬਣੀ ਐੱਨਡੀਏ ਸਰਕਾਰ ਸੂਬੇ ਦੇ ਵਿਕਾਸ ਤੇ ਇੱਥੋਂ ਦੇ ਲੋਕਾਂ ਦੀਆਂ ਆਸਾਂ ਨੂੰ ਪੂਰਾ ਕਰਨ ‘ਚ ਕੋਈ ਕਸਰ ਨਹੀਂ ਛੱਡੇਗੀ। ਨਿਤੀਸ਼ ਕੁਮਾਰ ਜੀ ਨੂੰ ਮੁੱਖ ਮੰਤਰੀ ਤੇ ਸਮਰਾਟ ਚੌਧਰੀ ਤੇ ਵਿਜੈ ਸਿਨ੍ਹਾ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ‘ਤੇ ਮੇਰੇ ਵਲੋਂ ਬਹੁਤ-ਬਹੁਤ ਵਧਾਈ। ਮੈਨੂੰ ਭਰੋਸਾ ਹੈ ਕਿ ਇਹ ਟੀਮ ਪੂਰੇ ਸਮਰਪਣ ਭਾਵ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰੇਗੀ।
ਵੀਡੀਓ ਲਈ ਕਲਿੱਕ ਕਰੋ –