ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ। 19 ਨਵੰਬਰ 1917 ਨੂੰ ਜਨਮੀ ਇੰਦਰਾ ਗਾਂਧੀ 1966 ਤੋਂ 1977 ਤੱਕ ਅਤੇ ਫਿਰ 1980 ਤੋਂ 1984 ਹੱ.ਤਿਆ ਤੱਕ ਪ੍ਰਧਾਨ ਮੰਤਰੀ ਰਹੀ। ਪੀਐਮ ਨੇ ਇੱਕ ਟਵੀਟ ਵਿੱਚ ਕਿਹਾ, “ਸਾਬਕਾ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਸ਼ਰਧਾਂਜਲੀ।”
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਹੈ। ਖੜਗੇ ਨੇ ਕਿਹਾ, ”ਭਾਰਤ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਅਤੇ ਸਾਡੀ ਪ੍ਰਤੀਕ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸਾਡੀ ਨਿਮਰ ਸ਼ਰਧਾਂਜਲੀ। ਉਨ੍ਹਾਂ ਕਿਹਾ ਕਿ ਇੰਦਰਾ ਜੀ ਨੇ ਭਾਰਤ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਅਤੇ ਸਾਡੇ ਦੇਸ਼ ਨੂੰ ਮਜ਼ਬੂਤ ਅਤੇ ਪ੍ਰਗਤੀਸ਼ੀਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਖੜਗੇ ਨੇ ਅੱਗੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਲਗਾਤਾਰ ਕੁਸ਼ਲ ਅਗਵਾਈ, ਸੱਚੀ ਵਫ਼ਾਦਾਰੀ ਅਤੇ ਭਾਰਤ ਲਈ ਮਜ਼ਬੂਤ ਇੱਛਾ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਅਤੇ ਦੇਸ਼ ਲਈ ਸਭ ਕੁਝ ਕੁਰਬਾਨ ਕਰ ਦਿੱਤਾ। ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਸ਼ਕਤੀ ਸਥਲ ‘ਤੇ ਸ਼ਰਧਾਂਜਲੀ ਭੇਟ ਕੀਤੀ।