ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਪੰਜਾਬ ਵਿੱਚ ਰੈਲੀ ਤੋਂ ਇੱਕ ਦਿਨ ਪਹਿਲਾਂ ਕੀਤੀ।
ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਫੋਟੋ ਟਵੀਟ ਕਰਦੇ ਹੋਏ ਪੀ.ਐੱਮ. ਮੋਦੀ ਨੇ ਲਿਖਿਆ ਕਿ ਅੱਜ ਮੈਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਮਾਣ ਪ੍ਰਾਪਤ ਹੋਇਆ। ਡੇਰੇ ਦੀਆਂ ਸਮਾਜ ਸੇਵਾਵਾਂ ਸ਼ਲਾਘਾਯੋਗ ਹਨ।
ਦੱਸ ਦੇਈਏ ਕਿ ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਅੱਜ ਪੰਜਾਬ ਦੌਰੇ ‘ਤੇ ਆਉਣਗੇ। ਪ੍ਰਧਾਨ ਮੰਤਰੀ ਅੱਜ ਜਲੰਧਰ ਵਿੱਚ ਦੁਪਹਿਰ 3.45 ਵਜੇ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ, ਇਸ ਦੌਰਾਨ ਉਹ ਪੰਜਾਬ ਵਾਸੀਆਂ ਲਈ ਵੱਡੇ ਐਲਾਨ ਕਰ ਸਕਦੇ ਹਨ।
ਇਸ ਪਿੱਛੋਂ ਉਨ੍ਹਾਂ ਦਾ ਦੋ ਹੋਰ ਵੱਡੀਆਂ ਰੈਲੀਆਂ 16 ਤੇ 17 ਤਰੀਕ ਨੂੰ ਪੰਜਾਬ ਵਿੱਚ ਕਰਨਗੇ। ਇਸ ਦੌਰਾਨ ਉਹ ਮਾਲਵਾ, ਦੋਆਬੇ ਤੇ ਮਾਝੇ ਦੇ ਲੋਕਾਂ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਸੂਬੇ ਵਿੱਚ ਵਰਚੁਅਲ ਰੈਲੀ ਕੀਤੀ ਸੀ, ਜਿਸ ਵਿੱਚ ਉਨ੍ਹਾਂ ਐਲਾਨ ਕੀਤਾ ਸੀ ਕਿ ਮੈਂ ਜਲਦ ਹੀ ਪੰਜਾਬ ਆਵਾਂਗਾ।
ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ਵਿੱਚ ਰੈਲੀ ਕਰਨ ਵਾਸਤੇ ਪੰਜਾਬ ਵਿੱਚ ਆਏ ਸਨ, ਪਰ ਇਹ ਹੋ ਨਹੀਂ ਸਕੀ ਤੇ ਪੀ.ਐੱਮ. ਮੋਦੀ ਵਾਪਿਸ ਰਵਾਨਾ ਹੋ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: