ਰੂਸ ਦੇ ਹਮਲੇ ਨਾਲ ਯੂਕਰੇਨ ਵਿੱਚ ਵਿਗੜਦੇ ਹਾਲਾਤਾਂਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨਾਲ ਫੋਨ ‘ਤੇ ਗੱਲ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਨੂੰ ਹਿੰਸਾ ਨੂੰ ਤੁਰੰਤ ਖਤਮ ਕਰਨ ਦੀ ਅਪੀਲ ਕੀਤੀ ਅਤੇ ਡਿਪਲੋਮੈਟ ਗੱਲਬਾਤ ਦੇ ਰਾਹ ‘ਤੇ ਪਰਤਨ ਲਈ ਹਰ ਪੱਖੋਂ ਠੋਸ ਕੋਸ਼ਿਸ਼ ਕਰਨ ਲਈ ਕਿਹਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਦੱਸਿਆ ਕਿ ਪੀ.ਐੱਮ. ਮੋਦੀ ਨੇ ਲੰਮੇ ਸਮੇਂ ਤੋਂ ਚਲੇ ਆ ਰਹੇ ਵਿਸ਼ਵਾਸ ਨੂੰ ਦੁਹਰਾਇਆ ਕਿ ਰੂਸ ਤੇ ਨਾਟੋ ਵਿਚਾਲੇ ਮਤਭੇਦ ਸਿਰਫ ਈਮਾਨਦਾਰ ਗੱਲਾਬਤ ਨਾਲ ਹੀ ਸੁਲਝਾਏ ਜਾ ਸਕਦੇ ਹਨ।
ਪੀ.ਐੱਮ. ਮੋਦੀ ਨੇ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ, ਖਾਸ ਤੌਰ PM ਮੋਦੀ ਨੇ ਪੁਤਿਨ ਨਾਲ ਕੀਤੀ ਗੱਲ, ‘ਯੂਕਰੇਨ ਨਾਲ ਜੰਗ ਤੁਰੰਤ ਖ਼ਤਮ ਕਰਨ ਦੀ ਕੀਤੀ ਅਪੀਲ’ਤੇ ਵਿਦਿਆਰਥੀਆਂ ਸੰਬੰਧੀ ਚਿੰਤਾਵਾਂ ਤੋਂ ਵੀ ਰਾਸ਼ਟਰਪਤੀ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਾਰਤੀਆਂ ਨੂੰ ਸੁਰੱਖਿਅਤ ਕੱਢਣਾ ਤੇ ਭਾਰਤ ਲਿਆਉਣਾ ਉਨ੍ਹਾਂ ਦੀ ਪਹਿਲ ਹੈ। ਰਿਪੋਰਟਾਂ ਮੁਤਾਬਕ ਪੀ.ਐੱਮ.ਮੋਦੀ ਤੇ ਰਾਸ਼ਟਰਪਤੀ ਪੁਤਿਨ ਵਿਚਾਲੇ ਕਰੀਬ 25 ਮਿੰਟ ਤੱਕ ਗੱਲਬਾਤ ਹੋਈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਦੱਸ ਦੇਈਏ ਕਿ ਰੂਸ ਵੱਲੋਂ ਯੂਕਰੇਨ ‘ਤੇ ਹਮਲੇ ਪਿੱਛੋਂ ਏਅਰ ਸਪੇਸ ਬੰਦ ਕਰ ਦਿੱਤਾ ਗਿਆ ਹੈ, ਜਿਸ ਕਰਕੇ ਭਾਰਤੀ ਨਾਗਰਿਕਾਂ ਨੂੰ ਏਅਰ ਲਿਫਟ ਕਰਨ ਜਾ ਰਹੀ ਏਅਰ ਇੰਡੀਆ ਦੀ ਸਪੈਸ਼ਲ ਫਲਾਈਟ ਨੂੰ ਰਾਹ ਤੋਂ ਹੀ ਵਾਪਿਸ ਪਰਤਨਾ ਪਿਆ। ਹਾਲਾਂਕਿ ਮੋਦੀ ਸਰਕਾਰ ਨੇ ਯੂਕਰੇਨ ਵਿੱਚ ਫ਼ਸੇ ਭਾਰਤੀ ਨਾਗਰਿਕਾਂ ਨੂੰ ਕੱਢਣ ਦੇ ਲਈ ਪਲਾਨ-ਬੀ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਇੱਕ ਹਾਈ ਲੈਵਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਦੇ ਬਦਲਵੇਂ ਤਰੀਕਿਆਂ ‘ਤੇ ਚਰਚਾ ਕੀਤੀ ਗਈ।
ਵਿਦੇਸ਼ ਸਕੱਤਰ ਹਰਸ਼ ਵੀ. ਸ਼੍ਰਿੰਗਲਾ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਭਾਰਤੀ ਨਾਗਰਿਕਾਂ ਨੂੰ ਪੋਲੈਂਡ ਦੇ ਰਸਤੇ ਭਾਰਤ ਲਿਆਇਆ ਜਾਵੇਗਾ। ਇਸ ਦੇ ਲਈ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਪੋਲਂਡ, ਰੋਮਾਨੀਆ, ਸਲੋਵਾਕ ਰਿਪਬਲਿਕ ਤੇ ਹੰਗਰੀ ਦੇ ਵਿਦੇਸ਼ ਮੰਤਰੀਆਂ ਨਾਲ ਗੱਲ ਕਰਨਗੇ।