ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੀ ਪੰਜਾਬ ਫੇਰੀ ਤੋਂ ਪਹਿਲਾਂ ਪੰਜਾਬ ਦੇ ਭਾਜਪਾ ਆਗੂਆਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਅੱਜ ਦੁਪਹਿਰ 1.30 ਵਜੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹੋਵੇਗੀ। ਇਸ ਮੀਟਿੰਗ ਵਿੱਚ ਕਈ ਸੀਨੀਅਰ ਆਗੂ ਮੌਜੂਦ ਰਹਿਣਗੇ।
ਇਸ ਮੀਟਿੰਗ ਵਿੱਚ 2024 ਦੀਆਂ ਲੋਕ ਸਭਾ ਚੋਣਾਂ ਬਾਰੇ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਅਸ਼ਵਨੀ ਸ਼ਰਮਾ, ਤਰੁਣ ਚੁੱਘ, ਸੋਮ ਪ੍ਰਕਾਸ਼, ਸੁਨੀਲ ਜਾਖੜ, ਰਾਣਾ ਸੋਢੀ ਸਣੇ ਕਈ ਸੀਨੀਅਰ ਲੀਡਰ ਮੌਜੂਦ ਰਹਿਣਗੇ। ਇਸ ਤੋਂ ਬਾਅਦ ਉਹ ਬਾਅਦ ਦੁਪਹਿਰ 2.15 ਵਜੇ ਮੁੱਲਾਂਪੁਰ ਵਿਖੇ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੀ.ਐੱਮ. ਮੋਦੀ ਨੇ ਹਰਿਆਣਾ ਦੇ ਫਰੀਦਾਬਾਦ ਵਿੱਚ ਏਸ਼ੀਆ ਦੇ ਸਭ ਤੋਂ ਵੱਡੇ ਪ੍ਰਾਈਵੇਟ ਮਲਟੀ-ਸਪੈਸ਼ਲਿਟੀ ਅੰਮ੍ਰਿਤਾ ਹਸਪਤਾਲ ਦੇ ਵਿਸ਼ਾਲ ਕੰਪਲੈਕਸ ਦਾ ਉਦਘਾਟਨ ਕੀਤਾ । ਇਸਦੀ ਸਥਾਪਨਾ ਅਧਿਆਤਮਿਕ ਨੇਤਾ ਮਾਤਾ ਅਮ੍ਰਿਤਾਨੰਦਮਈ ਦੇਵੀ ਵੱਲੋਂ ਕੀਤੀ ਗਈ ਸੀ, ਜਿਨ੍ਹਾਂ ਨੂੰ ਪਿਆਰ ਨਾਲ ਅੰਮਾ ਵਜੋਂ ਜਾਣਿਆ ਜਾਂਦਾ ਹੈ। ਰਾਸ਼ਟਰੀ ਰਾਜਧਾਨੀ ਦੇ ਬਾਹਰਵਾਰ ਫਰੀਦਾਬਾਦ ਵਿੱਚ 130 ਏਕੜ ਵਿੱਚ ਬਣੇ ਇਸ ਹਸਪਤਾਲ ਦਾ ਨਿਰਮਾਣ ਅੰਤਿਮ ਪੜਾਅ ਵਿੱਚ ਹੈ।
ਇਹ ਵੀ ਪੜ੍ਹੋ : PM ਮੋਦੀ ਦੇ ਪ੍ਰੋਗਰਾਮ ‘ਚ ਸਖਤ ਸਕਿਓਰਿਟੀ, ਕਾਲੇ ਕੱਪੜੇ ਨੂੰ ‘ਨੋ ਐਂਟਰੀ’, 24 ਤਰ੍ਹਾਂ ਦੀਆਂ ਚੀਜ਼ਾਂ ਬੈਨ
ਇਸ ਮਗਰੋਂ ਉਹ ਮੁੱਲ੍ਹਾਂਪੁਰ ਵਿਖੇ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਨਿਊ ਚੰਡੀਗੜ੍ਹ ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਨੂੰ 660 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਹੈ। 300 ਬਿਸਤਰਿਆਂ ਦੀ ਸਮਰੱਥਾ ਵਾਲਾ ਇਹ ਹਸਪਤਾਲ ਕੈਂਸਰ ਦੇ ਇਲਾਜ ਸਬੰਧੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਵਿੱਚ ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪ੍ਰੀਵੈਨਟਿਵ ਓਨਕੋਲੋਜੀ, ਐਨਸਥੀਸੀਆ ਦੀ ਓ.ਪੀ.ਡੀ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ MRI, CT, ਮੈਮੋਗ੍ਰਾਫੀ, ਡਿਜੀਟਲ ਰੇਡੀਓਗ੍ਰਾਫ਼ੀ ਆਦਿ ਆਧੁਨਿਕ ਸਹੂਲਤਾਂ ਵੀ ਇੱਥੇ ਉਪਲਬਧ ਹਨ । ਇਹ ਕੇਂਦਰ ਬਾਇਓਪਸੀ ਲਈ ਕੀਮੋਥੈਰੇਪੀ ਅਤੇ ਮਾਮੂਲੀ OT ਲਈ ਡੇ ਕੇਅਰ ਦੀ ਸਹੂਲਤ ਵੀ ਹੈ।
ਵੀਡੀਓ ਲਈ ਕਲਿੱਕ ਕਰੋ -: