ਆਰਟੀਫੀਸ਼ੀਅਲ ਇੰਟੈਲੀਜੈਂਸ (AI) ਰਾਹੀਂ ਡੀਪਫੇਕ ਵੀਡੀਓਜ਼ ਦੇ ਕਈ ਮਾਮਲੇ ਸਾਹਮਣੇ ਆਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ੁੱਕਰਵਾਰ ਨੂੰ ਡੀਪਫੇਕ ਵੀਡੀਓਜ਼ ‘ਤੇ ਚਿੰਤਾ ਜ਼ਾਹਰ ਕੀਤੀ ਅਤੇ ਪੱਤਰਕਾਰਾਂ ਨੂੰ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਪੀਐਮ ਮੋਦੀ ਨੇ ਵੀ ਆਪਣਾ ਇੱਕ ਕਿੱਸਾ ਸਾਂਝਾ ਕੀਤਾ। ਉਨ੍ਹਾਂ ਦੱਸਿਆ, ‘ਹਾਲ ਹੀ ਵਿੱਚ ਮੈਂ ਇੱਕ ਵੀਡੀਓ ਦੇਖੀ ਜਿਸ ਵਿੱਚ ਮੈਂ ਇੱਕ ਗੀਤ ਗਾ ਰਿਹਾ ਸੀ। ਮੈਨੂੰ ਪਸੰਦ ਕਰਨ ਵਾਲੇ ਕੁਝ ਲੋਕਾਂ ਨੇ ਮੈਨੂੰ ਭੇਜੀ।
ਤੁਹਾਨੂੰ ਦੱਸ ਦੇਈਏ ਕਿ ਪੀਐਮ ਮੋਦੀ ਦਿੱਲੀ ਵਿੱਚ ਬੀਜੇਪੀ ਹੈੱਡਕੁਆਰਟਰ ਵਿੱਚ ਦੀਵਾਲੀ ਮਿਲਨ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਪੀਐਮ ਮੋਦੀ ਨੇ ਕਿਹਾ ਕਿ ਮੀਡੀਆ ਨੂੰ ਇਸ ਸੰਕਟ ਬਾਰੇ ਲੋਕਾਂ ਨੂੰ ਚਿਤਾਵਨੀ ਦੇਣੀ ਚਾਹੀਦੀ ਹੈ।
ਪੀਐਮ ਮੋਦੀ ਨੇ ਕਿਹਾ ਕਿ ਡੀਪਫੇਕ ਸਮਾਜ ਵਿੱਚ ਅਸ਼ਾਂਤੀ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜਨਰੇਟਿਵ ਏਆਈ ਰਾਹੀਂ ਬਣਾਈ ਗਈ ਕਿਸੇ ਵੀ ਵੀਡੀਓ ਜਾਂ ਤਸਵੀਰ ‘ਤੇ ਡਿਸਕਲੇਮਰ ਹੋਣਾ ਜ਼ਰੂਰੀ ਹੈ ਅਤੇ ਇਹ ਦੱਸਣਾ ਜ਼ਰੂਰੀ ਹੈ ਕਿ ਇਹ ਡੀਪਫੇਕਿੰਗ ਕਰਕੇ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤੀ ਸਿਸਟਮ ਨੂੰ ਦਰਪੇਸ਼ ਵੱਡੇ ਖਤਰਿਆਂ ਵਿੱਚੋਂ ਇੱਕ ਹੈ। ਲੋਕਾਂ ਨੂੰ ਇਸ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।
ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਅਦਾਕਾਰਾ ਰਸ਼ਮਿਕਾ ਮੰਧਾਨਾ ਦਾ ਡੀਪਫੇਕ ਵੀਡੀਓ ਵਾਇਰਲ ਹੋਇਆ ਸੀ। ਉਸ ਤੋਂ ਬਾਅਦ ਹੁਣ ਕਾਜੋਲ ਵੀ ਡੀਪਫੇਕ ਦਾ ਸ਼ਿਕਾਰ ਹੋ ਗਈ ਹੈ। ਸੋਸ਼ਲ ਮੀਡੀਆ ‘ਤੇ ਉਸ ਦੇ ਕੱਪੜੇ ਬਦਲਦੇ ਹੋਏ ਇਕ ਫਰਜ਼ੀ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਅਸ਼ਲੀਲਤਾ ਫੈਲਾਉਣ ਲਈ ਡੀਪਫੇਕ ਤਕਨੀਕ ਦੀ ਵਰਤੋਂ ਕੀਤੀ ਗਈ ਸੀ। ਰਸ਼ਮਿਕਾ ਮੰਡੰਨਾ ਮਾਮਲੇ ‘ਚ ਦਿੱਲੀ ਪੁਲਿਸ ਨੇ ਐਫਆਈਆਰ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੁਲਿਸ ਨੇ ਬਿਹਾਰ ਦੇ ਰਹਿਣ ਵਾਲੇ 19 ਸਾਲਾਂ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਸੀ।
ਇਲੈਕਟ੍ਰੋਨਿਕਸ ਅਤੇ ਆਈਟੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਹਾ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਇਹ ਵੀ ਕਿਹਾ ਹੈ ਕਿ ਉਹ ਡੀਪਫੇਕ ਵੀਡੀਓਜ਼ ਨੂੰ ਰੋਕਣ ਲਈ ਅਸਰਦਾਰ ਨਹੀਂ ਹੋ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਰਸ਼ਮਿਕਾ ਮੰਡਾਨਾ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਭਾਰਤ ਸਰਕਾਰ ਨੇ ਸੋਸ਼ਲ ਮੀਡੀਆ ਕੰਪਨੀਆਂ ਨੂੰ ਅਸ਼ਲੀਲ ਸਮੱਗਰੀ ਹਟਾਉਣ ਦੀ ਚਿਤਾਵਨੀ ਦਿੱਤੀ ਸੀ। ਸਰਕਾਰ ਨੇ ਕਿਹਾ ਸੀ ਕਿ ਆਈਟੀ ਨਿਯਮ 2021 ਮੁਤਾਬਕ ਤੈਅ ਸਮੇਂ ਦੇ ਅੰਦਰ ਅਜਿਹੀ ਸਮੱਗਰੀ ਨੂੰ ਹਟਾਉਣਾ ਜ਼ਰੂਰੀ ਹੈ। ਅਜਿਹੀ ਅਸ਼ਲੀਲ ਸਮੱਗਰੀ ਨੂੰ 36 ਘੰਟਿਆਂ ਦੇ ਅੰਦਰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਦਿਨ-ਦਿਹਾੜੇ ਸਾਢੇ 4 ਲੱਖ ਦੀ ਲੁੱਟ, ਬੰਦੂਕ ਦੀ ਨੋਕ ‘ਤੇ ਕੁਲੈਕਸ਼ਨ ਬੁਆਏ ਨੂੰ ਬਣਾਇਆ ਨਿਸ਼ਾਨਾ
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੀਐਮ ਮੋਦੀ ਨੇ ਕਿਹਾ, ਮੈਂ ਇੱਕ ਵਿਕਸਿਤ ਭਾਰਤ ਬਣਾਉਣ ਲਈ ਦ੍ਰਿੜ ਹਾਂ ਅਤੇ ਇਹ ਸਿਰਫ਼ ਸ਼ਬਦ ਨਹੀਂ ਹਨ, ਸਗੋਂ ਜ਼ਮੀਨੀ ਹਕੀਕਤ ਹਨ। ਪੀਐਮ ਮੋਦੀ ਨੇ ਕਿਹਾ ਕਿ ਛੱਠ ਪੂਜਾ ਵੀ ਹੁਣ ਕੌਮੀ ਤਿਉਹਾਰ ਹੈ।
ਵੀਡੀਓ ਲਈ ਕਲਿੱਕ ਕਰੋ : –