ਅੱਜ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ 134ਵੀਂ ਜਯੰਤੀ ਹੈ। ਸਾਡੇ ਦੇਸ਼ ਵਿੱਚ ਹਰ ਸਾਲ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਬਾਬਾ ਸਾਹਿਬ ਇੱਕ ਵਕੀਲ, ਵਿਦਵਾਨ, ਸਮਾਜ ਸੇਵੀ ਅਤੇ ਰਾਜਨੇਤਾ ਸਨ, ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਮਾਜਿਕ ਨਿਆਂ ਅਤੇ ਸਮਾਨਤਾ ਨੂੰ ਸਮਰਪਿਤ ਕਰ ਦਿੱਤਾ ਅਤੇ ਅੱਜ ਤੱਕ ਸਾਡਾ ਦੇਸ਼ ਉਨ੍ਹਾਂ ਤੋਂ ਪ੍ਰੇਰਣਾ ਲੈਂਦਾ ਹੈ।
PMmodi tributes ambedkar jayanti
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀ ਸੰਸਦ ਭਵਨ ਵਿਖੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ‘ਤੇ ਇਕ ਪੋਸਟ ਲਿਖਦੇ ਹੋਏ ਕਿਹਾ, ‘ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ। ਜੈ ਭੀਮ।’ ਇਸ ਪੋਸਟ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ
ਪ੍ਰੋਗਰਾਮਾਂ ‘ਚ ਬਾਬਾ ਸਾਹਿਬ ਅੰਬੇਡਕਰ ‘ਤੇ ਦਿੱਤੇ ਆਪਣੇ ਭਾਸ਼ਣਾਂ ‘ਤੇ ਆਧਾਰਿਤ ਵੀਡੀਓ ਵੀ ਸ਼ੇਅਰ ਕੀਤੀ ਹੈ। ਇਸ ਤੋਂ ਇਲਾਵਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੰਸਦ ਭਵਨ ਵਿਖੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ 134ਵੀਂ ਜਯੰਤੀ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਤੁਹਾਨੂੰ ਦੱਸ ਦੇਈਏ ਕਿ 14 ਅਪ੍ਰੈਲ 1891 ਨੂੰ ਮਹਾਰਾਸ਼ਟਰ ਦੇ ਇੱਕ ਦਲਿਤ ਪਰਿਵਾਰ ਵਿੱਚ ਪੈਦਾ ਹੋਏ ਡਾ. ਬੀ.ਆਰ. ਅੰਬੇਡਕਰ ਇੱਕ ਨਿਆਂ ਸ਼ਾਸਤਰੀ ਅਤੇ ਅਰਥ ਸ਼ਾਸਤਰੀ ਸਨ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਅੰਦੋਲਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਬੀ ਆਰ ਅੰਬੇਡਕਰ ਨੇ ਡੂੰਘੇ ਵਿਤਕਰੇ ਦਾ ਸਾਹਮਣਾ ਕਰਨ ਵਾਲੇ ਦਲਿਤ ਭਾਈਚਾਰੇ ਲਈ ਲੰਬੀ ਲੜਾਈ ਲੜੀ। ਉਹ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਵੀ ਸਨ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .