ਥਾਣਾ ਲੋਪੋਕੇ ਅਧੀਨ ਆਉਂਦੀ ਭਾਰਤ-ਪਾਕਿ ਸਰਹੱਦ ਦੀ ਬੀਓਪੀ ਤੋਤਾ ਤੋਂ ਬੀ.ਐੱਸ.ਐੱਫ. ਦੀ 22 ਬਟਾਲੀਅਨ ਦੇ ਜਵਾਨਾਂ ਵੱਲੋਂ ਇਕ ਪਾਕਿਸਤਾਨੀ ਨੂੰ ਕਾਬੂ ਕੀਤਾ ਗਿਆ ਹੈ, ਜੋ ਕਿ ਭਾਰਤ ਪਾਕਿ ਸਰਹੱਦ ਜ਼ਰੀਏ ਭਾਰਤ ਵਾਲੇ ਪਾਸੇ ਦਾਖਲ ਹੋ ਰਿਹਾ ਸੀ।
ਉਸ ਨੂੰ ਮੌਕੇ ‘ਤੇ ਬੀ.ਐਸ.ਐਫ. ਦੇ ਜਵਾਨਾਂ ਵੱਲੋਂ ਤੁਰੰਤ ਕਾਬੂ ਕੀਤਾ ਗਿਆ। ਬੀ.ਐਸ.ਐਫ. ਦੇ ਜਵਾਨਾਂ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੁਣ ਕਾਬੂ ਕੀਤੇ ਇਸ ਪਾਕਿਸਤਾਨੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਕਾਬੂ ਕੀਤੇ ਗਏ ਇਸ ਵਿਅਕਤੀ ਵਿਰੁੱਧ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।