ਪੰਜਾਬ ਦੇ ਮੁਕਤਸਰ ‘ਚ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਕੋਲੋਂ 86 ਗ੍ਰਾਮ ਹੈਰੋਇਨ, ਬਾਈਕ ਅਤੇ ਮੋਬਾਈਲ ਬਰਾਮਦ ਕੀਤਾ ਗਿਆ ਹੈ। ਪੁਲੀਸ ਨੇ ਨਾਕਾਬੰਦੀ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਪੁਲੀਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਮੁਲਜ਼ਮਾਂ ਦੀ ਪਛਾਣ ਸੁਖਦੇਵ ਸਿੰਘ ਅਤੇ ਜਸਵਿੰਦਰ ਸਿੰਘ ਵਾਸੀ ਕਾਠਗੜ੍ਹ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ।

police arrest two person
ਥਾਣਾ ਲੱਖੇਵਾਲੀ ਦੇ ਸਹਾਇਕ ਐਸਐਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਅਤੇ ਸਾਥੀ ਮੁਲਾਜ਼ਮਾਂ ਨੇ ਨਜ਼ਦੀਕੀ ਰੇਲਵੇ ਫਾਟਕ ਲੱਖੇਵਾਲੀ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਲਾਲਾਬਾਦ ਵੱਲੋਂ ਬਾਈਕ ਸਵਾਰ ਦੋ ਨੌਜਵਾਨ ਆਏ ਅਤੇ ਨਾਕਾਬੰਦੀ ਦੇਖ ਕੇ ਪਿੱਛੇ ਮੁੜਨ ਲੱਗੇ ਤਾਂ ਦੋਵਾਂ ਨੌਜਵਾਨਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਇਨ੍ਹਾਂ ਕੋਲੋਂ 86 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਇਨ੍ਹਾਂ ਕੋਲੋਂ ਇਕ ਮੋਬਾਇਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਇਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਕਤ ਨੌਜਵਾਨਾਂ ਦੀ ਪਛਾਣ ਸੁਖਦੇਵ ਸਿੰਘ ਅਤੇ ਜਸਵਿੰਦਰ ਸਿੰਘ ਵਾਸੀ ਕਾਠਗੜ੍ਹ ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ।