ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ ਤੇ 5 ਡਾਕਟਰਾਂ ਦਾ ਪੈਨਲ ਮੂਸੇਵਾਲਾ ਦਾ ਪੋਸਟਮਾਰਟਮ ਕਰੇਗਾ। ਸਿਵਲ ਹਸਪਤਾਲ ਮਾਨਸਾ ਵਿਚ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਚੱਲ ਰਿਹਾ ਹੈ। ਮੌਕੇ ‘ਤੇ ਮੂਸੇਵਾਲਾ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਹਨ।
ਮੂਸੇਵਾਲਾ ਦੀ ਮ੍ਰਿਤਕ ਦੇਹ ਦੇ ਨਾਲ-ਨਾਲ ਇੱਕ ਐਂਬੂਲੈਂਸ ਵੀ ਹਸਪਤਾਲ ਵਿਚ ਜਾ ਰਹੀ ਹੈ ਕਿਉਂਕਿ ਜਿਵੇਂ ਹੀ ਪੋਸਟਮਾਰਟਮ ਦੀ ਪ੍ਰਕਿਰਿਆ ਖਤਮ ਹੋ ਜਾਵੇਗੀ ਇਸ ਤੋਂ ਬਾਅਦ ਐਂਬੂਲੈਂਸ ਵਿਚ ਰੱਖ ਕੇ ਉਨ੍ਹਾਂ ਨੂੰ ਪਿੰਡ ਮੂਸਾ ਵਿਚ ਲਿਜਾਇਆ ਜਾਵੇਗਾ। ਹਸਪਤਾਲ ਵਿਚ ਵੱਡੀ ਗਿਣਤੀ ਵਿਚ ਪੁਲਿਸ ਕਰਮਚਾਰੀ, ਪ੍ਰਸ਼ੰਸਕ ਮੌਜੂਦ ਹਨ।
ਸਭ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਨੂੰ ਐਕਸਰੇ ਲਈ ਦੂਜੇ ਰੂਮ ਵਿਚ ਸ਼ਿਫਟ ਕੀਤਾ ਜਾ ਰਿਹਾ ਹੈ ਤੇ ਐਕਸਰੇ ਤੋਂ ਬਾਅਦ ਉਨ੍ਹਾਂ ਦਾ ਪੋਸਟਮਾਰਟਮ ਸ਼ੁਰੂ ਕਰ ਦਿੱਤਾ ਜਾਵੇਗਾ। ਮੂਸੇਵਾਲਾ ਨੂੰ ਐਮਰਜੈਂਸੀ ਵਾਰਡ ਵਿਚ ਲਿਆਂਦਾ ਗਿਆ ਤੇ ਇਸ ਤੋਂ ਬਾਅਦ ਥੋੜ੍ਹੀ ਦੇਰ ਵਿਚ ਹੀ ਪੋਸਟਮਾਰਟਮ ਵਿਚ ਕੀਤਾ ਜਾਵੇਗਾ ਤੇ ਫਿਰ ਐਂਬੂਲੈਂਸ ਵਿਚ ਮੂਸੇਵਾਲਾ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪਿੰਡ ਲਈ ਰਵਾਨਾ ਕਰ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਉਨ੍ਹਾਂ ਦਾ ਪਰਿਵਾਰ ਰਾਜ਼ੀ ਨਹੀਂ ਸੀ। ਉਨ੍ਹਾਂ ਦੀ ਮੰਗ ਸੀ ਕਿ NIA ਤੋਂ ਇਸ ਪੂਰੇ ਕਤਲਕਾਂਡ ਦੀ ਜਾਂਚ ਕਰਵਾਈ ਜਾਵੇ ਪਰ ਆਖਿਰਕਾਰ ਪਰਿਵਾਰ ਨੇ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕਰਵਾਉਣ ਦੀ ਸਹਿਮਤੀ ਦੇ ਦਿੱਤੀ ਹੈ।