ਹੁਣ ਸਰਕਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪਾਵਰਕਾਮ) ਦੇ ਕੱਚੇ ਮੁਲਾਜ਼ਮਾਂ ਨੂੰ ਮੁਆਵਜ਼ਾ ਦੇਣ ਦੀ ਤਿਆਰੀ ਕਰ ਰਹੀ ਹੈ। ਪਾਵਰਕਾਮ ਨੇ ਐਲਾਨਨਾਮਾ ਜਾਰੀ ਕਰਕੇ ਕਿਹਾ ਹੈ ਕਿ ਜੇ ਕੋਈ ਕੱਚਾ ਮੁਲਾਜ਼ਮ ਬਿਜਲੀ ਦਾ ਝਟਕਾ ਲੱਗਣ ਨਾਲ ਜ਼ਖ਼ਮੀ ਜਾਂ ਮਰਦਾ ਹੈ ਤਾਂ ਉਸ ਨੂੰ ਪੱਕੇ ਮੁਲਾਜ਼ਮਾਂ ਵਾਂਗ ਮੁਆਵਜ਼ਾ ਦਿੱਤਾ ਜਾਵੇ, ਪਰ ਪਹਿਲਾਂ ਅਜਿਹਾ ਨਹੀਂ ਸੀ।
ਪਹਿਲਾਂ ਮੁਆਵਜ਼ਾ ਸਿਰਫ਼ ਪੱਕੇ ਮੁਲਾਜ਼ਮਾਂ ਨੂੰ ਹੀ ਦਿੱਤਾ ਜਾਂਦਾ ਸੀ। ਇਹ ਹੁਕਮ ਪਾਵਰਕਾਮ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੀ ਗਈ ਨੀਤੀ ਤਹਿਤ ਪੱਤਰ ਰਾਹੀਂ ਜਾਰੀ ਕੀਤੇ ਗਏ ਹਨ, ਜਿਸ ਤਹਿਤ ਆਊਟ ਸੋਰਸਿੰਗ ਮੁਲਾਜ਼ਮਾਂ ਨੂੰ ਇਸ ਨੀਤੀ ਵਿੱਚ ਸ਼ਾਮਲ ਕੀਤਾ ਗਿਆ ਹੈ। ਦੱਸ ਦਈਏ ਕਿ ਪਾਵਰਕਾਮ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮ ਠੇਕੇ ’ਤੇ ਕੰਮ ਕਰਦੇ ਹਨ।
ਇਸ ਸਬੰਧੀ ਜਾਣਕਾਰੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਜਾਰੀ ਨੋਟਿਸ (ਮੀਮੋ ਨੰਬਰ 7088/7613) ਵਿੱਚ ਦਿੱਤੀ ਗਈ ਹੈ। ਨੋਟਿਸ ਵਿੱਚ ਸਪੱਸ਼ਟ ਤੌਰ ‘ਤੇ ਲਿਖਿਆ ਗਿਆ ਹੈ ਕਿ ਹੁਣ ਸੀਐਚਬੀ ਤੋਂ ਇਲਾਵਾ ਕੈਗੇਰਿਰੀ ਦੇ ਠੇਕਾ ਮੁਲਾਜ਼ਮਾਂ ਨੂੰ ਐਕਸ ਗ੍ਰੇਸ਼ੀਆ ਗ੍ਰਾਂਟ ਤਹਿਤ ਮੁਆਵਜ਼ਾ ਦਿੱਤਾ ਜਾਵੇਗਾ।
ਜਾਰੀ ਹੁਕਮਾਂ ਮੁਤਾਬਕ ਸਮੂਹ ਬੀਮਾ ਅਧੀਨ ਰਾਸ਼ੀ 5 ਲੱਖ ਤੋਂ 10 ਲੱਖ ਰੁਪਏ ਤੈਅ ਕੀਤੀ ਗਈ ਹੈ। ਮੁਲਾਜ਼ਮਾਂ ਨੂੰ ਉਸ ਹਿਸਾਬ ਨਾਲ ਪੈਸੇ ਦਿੱਤੇ ਜਾਣਗੇ। ਦੱਸ ਦੇਈਏ ਕਿ ਅਜਿਹਾ ਮੁਆਵਜ਼ਾ ਸਿਰਫ਼ ਪੱਕੇ ਮੁਲਾਜ਼ਮਾਂ ਨੂੰ ਹੀ ਦਿੱਤਾ ਜਾਂਦਾ ਸੀ। ਪਰ ਹੁਣ ਪੱਕੇ ਮੁਲਾਜ਼ਮਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਦੀ ਤਰਜ਼ ‘ਤੇ ਆਊਟਸੋਰਸ ਮੁਲਾਜ਼ਮਾਂ ਨੂੰ ਵੀ ਪੈਸੇ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਇੰਗਲੈਂਡ ‘ਚ ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਮੌ.ਤ, ਕਰਜ਼ਾ ਚੁੱਕ ਕੇ ਪੁੱਤ ਨੂੰ ਭੇਜਿਆ ਸੀ ਵਿਦੇਸ਼
ਜ਼ਿਕਰਯੋਗ ਹੈ ਕਿ ਸਭ ਤੋਂ ਵੱਧ ਠੇਕਾ ਮੁਲਾਜ਼ਮ ਜਲੰਧਰ, ਪਟਿਆਲਾ ਅਤੇ ਚੰਡੀਗੜ੍ਹ ਵਿੱਚ ਤਾਇਨਾਤ ਹਨ। ਇਸ ਦੇ ਨਾਲ ਹੀ ਪਾਵਰਕਾਮ ਨੂੰ ਪੱਕੇ ਮੁਲਾਜ਼ਮਾਂ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਲਾਈਨਮੈਨ, ਜੋ ਦਿਨ ਵੇਲੇ ਕੰਮ ਕਰਦਾ ਹੈ।
ਉਸਦੀ ਡਿਊਟੀ ਜਿਆਦਾਤਰ ਰਾਤ ਦੇ ਸਮੇਂ ਲਗ ਦਿੱਤੀ ਜਾਂਦੀ ਹੈ। ਬਾਹਰ ਦਾ ਕੰਮ ਕਰਨ ਲਈ ਪਾਵਰਕਾਮ ਨੇ ਸੀਐੱਚਬੀ ਦੀਆਂ ਟੀਮਾਂ ਰਖੀਆਂ ਹੋਈਆਂ ਹਨ, ਜਿਨ੍ਹਾਂ ਤੋਂ ਫਾਲਟ ਠੀਕ ਕਰਵਾਏ ਜਾਂਦੇ ਹਨ. ਅਜੇ ਤੱਕ ਜਿੰਨੇ ਵੀ ਹਾਦਸੇ ਹੋਏ ਹਨ, ਉਨ੍ਹਾਂ ਵਿੱਚ ਜ਼ਿਆਦਾਤਰ ਸੀ.ਐੱਚਬੀ ਕਰਮਚਾਰੀ ਹੀ ਹਨ। CHB ਕਰਮਚਾਰੀਆਂ ਨੂੰ ਆਊਟਸੋਰਸਿੰਗ ਕਰਮਚਾਰੀ ਮੰਨਿਆ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ : –