ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿਚ ਬਿਜਲੀ ਚੋਰੀ ਦੇ ਬਹੁਤ ਮਾਮਲੇ ਸਾਹਮਣੇ ਆ ਰਹੇ ਸਨ ਜਿਸ ਦੇ ਮੱਦੇਨਜ਼ਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਬਿਜਲੀ ਚੋਰੀ ਰੋਕਣ ਲਈ ਮੁਹਿੰਮ ਸ਼ੁਰੂ ਕੀਤੀ ਗਈ । ਇਸੇ ਤਹਿਤ ਫ਼ਿਰੋਜ਼ਪੁਰ ਦੇ ਇਲਾਕਾ ਦਫ਼ਤਰ ਵੱਲੋਂ ਟੀਮਾਂ ਬਣਾ ਕੇ ਡਵੀਜ਼ਨਲ ਦਫ਼ਤਰ ਜ਼ੀਰਾ ਅਧੀਨ ਪੈਂਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਬਿਜਲੀ ਚੋਰੀ ਰੋਕਣ ਲਈ ਸਬੰਧਤ ਚੈਕਿੰਗ ਕੀਤੀ ਗਈ।
ਪਾਵਰਕਾਮ ਨੇ ਚੈਕਿੰਗ ਦੌਰਾਨ 132 ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਚੈੱਕ ਕੀਤੇ ਜਿਸ ਵਿਚੋਂ 32 ਖਪਤਕਾਰਾਂ ਦੇ ਕੁਨੈਕਸ਼ਨ ਚੋਰੀ ਦੇ ਪਾਏ ਗਏ ਤੇ ਇਸ ਤੋਂ ਇਲਾਵਾ 14 ਖਪਤਕਾਰ ਅਜਿਹੇ ਪਾਏ ਗਏ ਜਿਨ੍ਹਾਂ ਨੂੰ ਅਣਅਧਿਕਾਰਤ ਲੋਡ ਕੁਨੈਕਸ਼ਨ ਤਹਿਤ ਦੋਸ਼ੀ ਪਾਇਆ ਗਿਆ। ਪਾਵਰਕਾਮ ਵੱਲੋਂ ਇਨ੍ਹਾਂ ਨੂੰ 9.27 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਹੋਈ ਮੌ.ਤ, 2018 ‘ਚ PR ਹੋ ਕੇ ਗਿਆ ਸੀ ਵਿਦੇਸ਼
ਵਿਜੇ ਕੁਮਾਰ ਬਾਂਸਲ ਉਪ ਮੁੱਖ ਇੰਜੀਨੀਅਰ ਹਲਕਾ ਫਿਰੋਜ਼ਪੁਰ ਨੇ ਦੱਸਿਆ ਕਿ ਪਾਵਰਕਾਮ ਦੇ ਅਫਸਰਾਂ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿਚ ਬਿਜਲੀ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਚੈਕਿੰਗ ਦੀ ਮੁਹਿੰਮ ਜਾਰੀ ਰਹੇਗੀ ਤੇ ਨਾਲ ਹੀ ਉਨ੍ਹਾਂ ਵਿਭਾਗ ਦੇ ਵਟਸਐਪ ਨੰਬਰ 96461-75770 ’ਤੇ ਜਾਣਕਾਰੀ ਦੇ ਕੇ ਬਿਜਲੀ ਚੋਰੀ ਰੋਕਣ ਲਈ ਵਿਭਾਗ ਦੀ ਮੁਹਿੰਮ ਵਿੱਚ ਯੋਗਦਾਨ ਪਾਉਣ ਲਈ ਕਿਹਾ ਗਿਆ। ਬਿਜਲੀ ਚੋਰੀ ਸਬੰਧੀ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ ਤੇ ਨਾਲ ਹੀ ਬਿਜਲੀ ਚੋਰੀ ਕਰਨ ਵਾਲਿਆਂ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ –