ਜਲੰਧਰ: ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਅੱਜ ਜ਼ਿਲ੍ਹੇ ਦੇ 19766 ਯੋਗ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਮੁਫ਼ਤ ਕਣਕ ਅਤੇ ਦਾਲ ਵੰਡੀ ਗਈ। ਇ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਅਫ਼ਸਰ ਸ੍ਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਦੀਆਂ ਹਦਾਇਤਾਂ ’ਤੇ ਵਿਭਾਗ ਵਲੋਂ ਪ੍ਰਧਾਨ ਮੰਤਰੀ ਗ਼ਰੀਬ ਕਲਿਆਣਾ ਅੰਨ ਯੋਜਨਾ ਤਹਿਤ 19766 ਯੋਗ ਲਾਭਪਾਤਰੀਆਂ ਨੂੰ ਜਲੰਧਰ ਦੇ ਵੱਖ-ਵੱਖ ਹਿੱਸਿਆਂ ਵਿੱਚ 2964.94 ਕੁਇੰਟਲ ਕਣਕ ਅਤੇ 158.46 ਕੁਇੰਟਲ ਦਾਲ ਮੁਫ਼ਤ ਵੰਡੀ ਗਈ। ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇ ਨਜ਼ਰ ਸੂਬਾ ਸਰਕਾਰ ਵਲੋਂ ਪ੍ਰਧਾਨ ਮੰਤਰੀ ਗ਼ਰੀਬ ਕਲਿਆਣਾ ਅੰਨ ਯੋਜਨਾ ਤਹਿਤ ਲੋੜਵੰਦ ਲੋਕਾਂ ਨੂੰ ਮੁਫ਼ਤ ਕਣਕ ਅਤੇ ਦਾਲ ਵੰਡਣੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਤੀ ਲਾਭਪਾਤਰੀ ਨੂੰ 5 ਕਿਲੋ ਮੁਫ਼ਤ ਕਣਕ ਅਤੇ 1 ਕਿਲੋ ਦਾਲ ਇਕ ਮਹੀਨੇ ਦੇ ਹਿਸਾਬ ਨਾਲ ਤਿੰਨ ਮਹੀਨੇ ਲਈ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨੇ ਅੱਗੇ ਦੰਸਿਆ ਕਿ 15 ਕਿਲੋ ਕਣਕ ਅਤੇ 3 ਕਿਲੋ ਦਾਲ (ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ਤੋਂ ਬਗੈਰ )ਸਮਾਰਟ ਕਾਰਡ ਧਾਰਕ ਪ੍ਰਤੀ ਲਾਭਪਾਤਰੀ ਨੂੰ ਡਿਪੂ ਹੋਲਡਰਾਂ ਰਾਹੀਂ ਦੇਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਲਾਕਡਾਊਨ ਦੌਰਾਨ ਹਰ ਲਾਭਪਾਤਰੀ ਖਾਸ ਕਰਕੇ ਗਰੀਬ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ ਵਚਨਬੱਧ ਹੈ ਤਾਂ ਕਿ ਕਿਸੇ ਵਿਕਅਤੀ ਖਾਸ ਕਰਕੇ ਗਰੀਬ ਪਰਿਵਾਰਾਂ ਨੂੰ ਅਨਾਜ ਉਪਲਬੱਧ ਨਾ ਹੋਣ ਕਰਕੇ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਔਖੀ ਘੜੀ ਦੌਰਾਨ ਲੋੜਵੰਦ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Home ਖ਼ਬਰਾਂ ਪੰਜਾਬ ਦੋਆਬਾ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ 19766 ਯੋਗ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਤੇ ਦਾਲ ਮੁਹੱਈਆ
ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ 19766 ਯੋਗ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਤੇ ਦਾਲ ਮੁਹੱਈਆ
May 28, 2020 11:49 pm
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .