ਪਾਕਿਸਤਾਨ ਦੇ ਪੰਜਾਬ ਸੂਬੇ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕਿਹਾ ਹੈ ਕਿ ਸੂਬਾਈ ਸਿੱਖ ਐਕਟ ‘ਚ ਕੁਝ ਬਦਲਾਅ ਕੀਤੇ ਜਾਣਗੇ, ਜਿਸ ਤਹਿਤ 18 ਸਾਲ ਤੋਂ ਘੱਟ ਉਮਰ ਦੇ ਸਿੱਖ ਵਿਆਹ ਕਰਨ ਦੇ ਅਯੋਗ ਮੰਨੇ ਜਾਣਗੇ।
ਬੀਤੇ ਬੁੱਧਵਾਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐੱਸ.ਜੀ.ਪੀ.ਐੱਸ.) ਦੇ ਪ੍ਰਧਾਨ ਰਮੇਸ਼ ਸਿੰਘ ਨੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਾਕਿਸਤਾਨ ਸਿੱਖ ਐਕਟ ਵਿੱਚ ਨਵੀਆਂ ਸੋਧਾਂ ਘੱਟ ਗਿਣਤੀ ਭਾਈਚਾਰੇ ਦੇ ਹੱਕ ਵਿੱਚ ਹੋਣ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਅਸੀਂ ਸਿੱਖ ਧਾਰਮਿਕ ਅਤੇ ਨਾਗਰਿਕ ਕਾਨੂੰਨਾਂ ਦੀ ਪਾਲਣਾ ਕਰਦੇ ਹਾਂ ਅਤੇ ਸਾਡੀ ਗਿਣਤੀ 15 ਹਜ਼ਾਰ ਤੋਂ ਵੀ ਘੱਟ ਹੈ। ਪਾਕਿਸਤਾਨ ਵਿਚ 18 ਸਾਲ ਤੋਂ ਘੱਟ ਉਮਰ ਦਾ ਵਿਆਹ ਘੱਟ ਗਿਣਤੀ ਦਾ ਮੁੱਦਾ ਨਹੀਂ ਹੈ, ਦੱਖਣੀ ਪੰਜਾਬ, ਸਿੰਧ ਅਤੇ ਸਾਰੇ ਪੇਂਡੂ ਖੇਤਰਾਂ ਵਿਚ 18 ਸਾਲ ਤੋਂ ਘੱਟ ਉਮਰ ਦਾ ਵਿਆਹ ਆਮ ਗੱਲ ਹੈ। ਪਰ ਸਿੱਖ ਜਾਂ ਹਿੰਦੂ ਜਾਂ ਕਿਸੇ ਹੋਰ ਸਮਾਜ ਵਿੱਚ ਇਹ ਰੁਝਾਨ ਨਹੀਂ ਹੈ।
ਸੋਧੇ ਹੋਏ ਕਾਨੂੰਨ ਮੁਤਾਬਕ ਵਿਆਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਮੁਤਾਬਕਹੀ ਹੋਵੇਗਾ। ਜੋੜੇ ਨੂੰ ਆਨੰਦ ਕਾਰਜ ਫਾਰਮ ਭਰ ਕੇ ਵਿਆਹ ਦੇ 30 ਦਿਨਾਂ ਦੇ ਅੰਦਰ ਅਧਿਕਾਰਤ ਰਜਿਸਟਰਾਰ ਕੋਲ ਜਮ੍ਹਾ ਕਰਨਾ ਹੋਵੇਗਾ।
ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਪਾਰਟੀ ਦੇ ਮੈਂਬਰ ਅਰੋੜਾ ਨੇ ਕਿਹਾ ਕਿ ਆਨੰਦ ਕਾਰਜ ਰਜਿਸਟਰਾਰ ਜਾਂ ਯੂਨੀਅਨ ਕੌਂਸਲ ਦਫ਼ਤਰ ਸਾਰੇ ਵਿਆਹਾਂ ਦਾ ਰਿਕਾਰਡ ਰੱਖਣਗੇ।
ਇਹ ਵੀ ਪੜ੍ਹੋ : ਪੰਜਾਬ ‘ਚ ਫੇਰ ਟਲਿਆ ਵੱਡਾ ਹਾਦਸਾ, ਜਲੰਧਰ ਦੀ ਬਜਾਏ ਦੂਜੇ ਰੂਟ ‘ਤੇ ਰਵਾਨਾ ਹੋਈ ਮਾਲਗੱਡੀ
ਮਰੀਅਮ ਨਵਾਜ਼ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਘੱਟ ਗਿਣਤੀ ਮਾਮਲਿਆਂ ਦੇ ਸੂਬਾਈ ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਸਿੱਖ ਆਨੰਦ ਕਾਰਜ ਮੈਰਿਜ ਐਕਟ 2018 ਵਿੱਚ ਕੁਝ ਸੋਧਾਂ ਕੀਤੀਆਂ ਜਾਣਗੀਆਂ, ਜਿਸ ਵਿੱਚ 18 ਸਾਲ ਤੋਂ ਘੱਟ ਉਮਰ ਦੇ ਸਿੱਖਾਂ ਨੂੰ ਵਿਆਹ ਲਈ ਅਯੋਗ ਬਣਾਉਣਾ ਵੀ ਸ਼ਾਮਲ ਹੈ ਅਤੇ ਇਸ ਨੂੰ ਛੇਤੀ ਹੀ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦੇ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: