ਨਾਭਾ ਦੀ ਓਪਨ ਜੇਲ੍ਹ ਤੋਂ ਇੱਕ ਕੈਦੀ ਦੇ ਫਰਾਰ ਹੋਣ ਦੀ ਸੂਚਨਾ ਮਿਲੀ ਹੈ। ਕੈਦੀ ਦੀ ਪਛਾਣ ਰਾਜ ਕੁਮਾਰ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਰਾਜ ਕੁਮਾਰ ਜੇਲ੍ਹ ਅੰਦਰ ਧਾਰਾ 302 ਤਹਿਤ ਸਜ਼ਾ ਕੱਟ ਰਿਹਾ ਸੀ ਅਤੇ ਉਹ ਜਿਲ੍ਹਾ ਪਟਿਆਲਾ ਦਾ ਰਹਿਣ ਵਾਲਾ ਸੀ। ਪੁਲਿਸ ਵੱਲੋਂ ਕੈਦੀ ਦੀ ਭਾਲ ਕੀਤੀ ਜਾ ਰਹੀ ਹੈ ਤੇ ਉਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਕੈਦੀ ਦਾ ਇਸ ਤਰ੍ਹਾਂ ਫਰਾਰ ਹੋਣਾ ਜੇਲ੍ਹ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰਦਾ ਹੈ। ਇਸ ਤੋਂ ਪਹਿਲਾਂ ਵੀ ਕੈਦੀਆਂ ਦੇ ਫਰਾਰ ਹੋਣ ਦੀਆਂ ਕਾਫੀ ਖਬਰਾਂ ਸਾਹਮਣੇ ਆ ਚੁੱਕੀਆਂ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਕੋਰੋਨਾ ਨਾਲ ਬੀਤੇ 24 ਘੰਟਿਆਂ ‘ਚ ਹੋਈਆਂ 60 ਮੌਤਾਂ, 1273 ਪਾਜੀਟਿਵ ਮਾਮਲਿਆਂ ਦੀ ਪੁਸ਼ਟੀ