ਪੰਜਾਬ ਵਿੱਚ ਲੋਕ ਸਭਾ ਚੋਣਾਂ ਕਾਰਨ ਐਤਵਾਰ ਦਾ ਪੂਰਾ ਦਿਨ ਸਿਆਸੀ ਸਰਗਰਮੀਆਂ ਨਾਲ ਭਰਿਆ ਰਿਹਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਯਾਨੀ ਐਤਵਾਰ ਨੂੰ ਲੁਧਿਆਣਾ ਵਿੱਚ ਰੈਲੀ ਕਰਨ ਆ ਰਹੇ ਹਨ। ਜਦਕਿ ਖੰਨਾ ‘ਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਭਾਜਪਾ ਉਮੀਦਵਾਰ ਗੇਜਾਰਾਮ ਲਈ ਵੋਟਾਂ ਮੰਗਣਗੇ।

priyanka gandhi Amar singh
ਇਸ ਦੌਰਾਨ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਕਾਂਗਰਸ ਉਮੀਦਵਾਰ ਤੇ ਮੌਜੂਦਾ ਸੰਸਦ ਮੈਂਬਰ ਡਾ: ਅਮਰ ਸਿੰਘ ਦੇ ਹੱਕ ਵਿੱਚ ਰੈਲੀ ਕਰਨ ਪਹੁੰਚ ਰਹੀ ਹੈ। ਲੁਧਿਆਣਾ ਵਿੱਚ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪੱਖੋਵਾਲ ਰੋਡ ਸਾਊਥ ਐਂਡ ਗਾਰਡਨ ਰਿਜ਼ੋਰਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਲਈ ਰੈਲੀ ਕਰਨਗੇ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਉਠਾਉਣਾ ਚਾਹੁੰਦੇ ਹਨ ਤਾਂ ਜੋ ਵੱਧ ਤੋਂ ਵੱਧ ਵਰਕਰ ਅਤੇ ਆਮ ਲੋਕ ਉਨ੍ਹਾਂ ਦੀਆਂ ਰੈਲੀਆਂ ਵਿੱਚ ਪਹੁੰਚ ਸਕਣ। ਜੇਕਰ ਦੋ ਵੱਡੇ ਆਗੂ ਇੱਕੋ ਦਿਨ ਖੰਨਾ ਆਉਣਗੇ ਤਾਂ ਸਿਆਸੀ ਮਾਹੌਲ ਦੇ ਨਾਲ-ਨਾਲ ਪੁਲਿਸ ਲਈ ਸੁਰੱਖਿਆ ਪ੍ਰਬੰਧਾਂ ਨੂੰ ਕਾਇਮ ਰੱਖਣਾ ਵੀ ਵੱਡੀ ਚੁਣੌਤੀ ਹੋਵੇਗੀ।