ਪੰਜਾਬ ਵਿਧਾਨ ਸਭ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਸੱਟਾਂ ਵਿੱਚ ਆਉਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ। ਇਸੇ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਦੀ ਜਰਨਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਐਤਵਾਰ ਯਾਨੀ ਕਿ 13 ਜਨਵਰੀ ਨੂੰ ਪੰਜਾਬ ਆ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਹ ਧੂਰੀ ਵਿੱਚ ਵੱਡੀ ਰੈਲੀ ਕਰ ਸਕਦੇ ਹਨ। ਪ੍ਰਿਯੰਕਾ ਗਾਂਧੀ ਦੇ ਪੰਜਾਬ ਦੌਰੇ ਨੂੰ ਕਾਂਗਰਸ ਦਾ ਵੱਡਾ ਦਾਅ ਮੰਨਿਆ ਜਾ ਰਿਹਾ ਹੈ, ਕਿਉਂਕਿ 14 ਫਰਵਰੀ ਯਾਨੀ ਕਿ ਸੋਮਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਵੀ ਚੋਣ ਪ੍ਰਚਾਰ ਲਈ ਪੰਜਾਬ ਆ ਰਹੇ ਹਨ।
ਇਹ ਵੀ ਪੜ੍ਹੋ: ਸੰਤ ਸਮਾਜ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਵੱਡਾ ਐਲਾਨ
ਦੱਸ ਦੇਈਏ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਵਿੱਚ ਹੋਣ ਵਾਲੀ ਵਰਚੁਅਲ ਰੈਲੀ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਸੀ ਕਿ ਹੁਣ ਉਹ ਪੰਜਾਬ ਵਿੱਚ ਖੁਦ ਆ ਕੇ ਬੀਜੇਪੀ ਗਠਜੋੜ ਲਈ ਚੋਣ ਰੈਲੀ ਕਰਨਗੇ । ਪ੍ਰਧਾਨ ਮੰਤਰੀ ਮੋਦੀ 14 ਫਰਵਰੀ ਨੂੰ ਪੰਜਾਬ ਆਉਣਗੇ ਅਤੇ ਜਲੰਧਰ ਵਿੱਚ ਰੈਲੀ ਕਰਨਗੇ। ਇਸ ਦੌਰਾਨ ਉਹ ਪੰਜਾਬ ਲਈ ਵੱਡੇ ਐਲਾਨ ਕਰ ਸਕਦੇ ਹਨ ।
ਵੀਡੀਓ ਲਈ ਕਲਿੱਕ ਕਰੋ -: