ਅੰਮ੍ਰਿਤਸਰ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਗਲੀਆਂ ਵਿੱਚ ਘੁੰਮਦੇ ਆਵਾਰਾ ਕੁੱਤਿਆਂ ਦੇ ਵੱਢਣ ’ਤੇ ਸਖ਼ਤੀ ਕਰਨ ਦੇ ਹੁਕਮਾਂ ਤੋਂ ਬਾਅਦ ਆਖਿਰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਡੀਸੀ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ, ਤਾਂ ਜੋ ਜੇ ਕਿਸੇ ਵਿਅਕਤੀ ਨੂੰ ਕਿਤੇ ਵੀ ਕੁੱਤਾ ਵੱਢਦਾ ਹੈ ਤਾਂ ਉਸ ਸਬੰਧੀ ਸ਼ਿਕਾਇਤ ਮਿਲਣ ‘ਤੇ ਉਸ ਨੂੰ ਬਣਦਾ ਮੁਆਵਜ਼ਾ ਮਿਲ ਸਕੇ। ਅਜਿਹੀ ਸਥਿਤੀ ਵਿੱਚ ਜੇ ਜ਼ਿਲ੍ਹੇ ਵਿੱਚ ਕੋਈ ਵੀ ਵਿਅਕਤੀ ਕੁੱਤੇ ਦੇ ਕੱਟਣ ਦਾ ਸ਼ਿਕਾਰ ਹੋ ਜਾਂਦਾ ਹੈ ਅਤੇ ਜ਼ਖ਼ਮੀ ਹੋ ਜਾਂਦਾ ਹੈ ਤਾਂ ਤੁਰੰਤ ਮੁਆਵਜ਼ੇ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ।
ਇਹ ਕਮੇਟੀ ਡੀਸੀ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਬਣਾਈ ਗਈ ਹੈ, ਜਿਸ ਵਿੱਚ ਸਿਵਲ ਸਰਜਨ, ਨਗਰ ਨਿਗਮ ਕਮਿਸ਼ਨਰ, ਐਸਐਸਪੀ, ਏਡੀਸੀਪੀ ਟਰੈਫਿਕ ਪੁਲਿਸ, ਸਬੰਧਤ ਖੇਤਰ ਦੇ ਐਸਡੀਐਮ ਸ਼ਾਮਲ ਹੋਏ ਹਨ। ਅਜਿਹੀ ਸਥਿਤੀ ਵਿੱਚ ਜੇ ਕੋਈ ਵਿਅਕਤੀ ਕੁੱਤੇ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਉਹ ਤੁਰੰਤ ਨੇੜਲੇ ਕਿਸੇ ਵੀ ਸਰਕਾਰੀ ਜਾਂ ਸਿਵਲ ਹਸਪਤਾਲ ਵਿੱਚ ਜਾ ਕੇ ਉਸ ਦਾ ਤੁਰੰਤ ਇਲਾਜ ਕਰਵਾਉਣ ਅਤੇ ਉਸ ਦਾ ਡੀਡੀਆਰ ਵੀ ਪੁਲਿਸ ਕੋਲ ਦਰਜ ਕਰਵਾਏ। ਇਸ ਤੋਂ ਬਾਅਦ ਪੀੜਤ ਵੱਲੋਂ ਡੀਸੀ ਦਫ਼ਤਰ, ਨਿਗਮ ਕਮਿਸ਼ਨਰ ਜਾਂ ਸਿਵਲ ਸਰਜਨ ਨੂੰ ਮੁਆਵਜ਼ੇ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : 30 ਸਾਲਾਂ ਮਸ਼ਹੂਰ ਸਿੰਗਰ ਦੀ Live ਗਾਉਂਦੇ ਹੋਈ ਮੌ.ਤ, ਸਟੇਜ ‘ਤੇ ਅਚਾਨਕ ਡਿੱਗਿਆ, ਵੀਡੀਓ ਵਾਇਰਲ
ਅਰਜ਼ੀ ਮਿਲਣ ਤੋਂ ਬਾਅਦ ਕਮੇਟੀ ਵੱਲੋਂ ਇਸ ਦੀ ਜਾਂਚ ਕੀਤੀ ਜਾਵੇਗੀ। ਪੀੜਤ ਅਤੇ ਇਲਾਜ ਕਰ ਰਹੇ ਡਾਕਟਰਾਂ ਦੇ ਬਿਆਨ ਵੀ ਦਰਜ ਕੀਤੇ ਜਾਣਗੇ। ਪੁਲਿਸ ਵੱਲੋਂ ਇਸ ਸਬੰਧੀ ਜਾਂਚ ਕੀਤੀ ਜਾਵੇਗੀ। ਇਸ ਪੂਰੀ ਪ੍ਰਕਿਰਿਆ ਵਿੱਚ ਚਾਰ ਮਹੀਨਿਆਂ ਦੇ ਅੰਦਰ ਮੁਆਵਜ਼ਾ ਦੇਣਾ ਹੋਵੇਗਾ। ਜੇ ਸਭ ਕੁਝ ਸਹੀ ਪਾਇਆ ਗਿਆ ਤਾਂ ਸਰਕਾਰ ਵੱਲੋਂ ਘੱਟੋ-ਘੱਟ ਦਸ ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਅਜਿਹੀ ਸਥਿਤੀ ਵਿੱਚ ਜੇ ਜ਼ਖ਼ਮ 0.2 ਸੈਂਟੀਮੀਟਰ ਤੋਂ ਵੱਧ ਡੂੰਘਾ ਹੈ, ਤਾਂ ਮੁਆਵਜ਼ੇ ਦੀ ਰਕਮ ਉਸਦੀ ਡੂੰਘਾਈ ਦੇ ਹਿਸਾਬ ਨਾਲ ਤੈਅ ਕੀਤੀ ਜਾਵੇਗੀ।
ਡੀਸੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਸਬੰਧੀ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਫਿਲਹਾਲ ਕਮੇਟੀ ਕੋਲ ਕੁੱਤਿਆਂ ਦੀ ਡੋਗਬਾਈਟ ਦਾ ਕੋਈ ਮਾਮਲਾ ਨਹੀਂ ਆਇਆ। ਪਰ ਜਿਵੇਂ ਹੀ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ, ਤੁਰੰਤ ਇਸ ਦੀ ਜਾਂਚ ਕੀਤੀ ਜਾਵੇਗੀ ਅਤੇ ਪੀੜਤ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ : –