12 ਸਾਲਾਂ ਬਾਅਦ ਫ਼ਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰ ਦੀ ਕੁੱਲ 76 ਲੱਖ 55 ਹਜ਼ਾਰ 407 ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਪੁਲਿਸ ਵੱਲੋਂ ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਵਿੱਚ ਉਸ ਦਾ ਘਰ, ਕਾਰ ਅਤੇ ਬੈਂਕ ਖਾਤਾ ਸ਼ਾਮਲ ਹੈ। ਸੁਖਚੈਨ ਸਿੰਘ ਉਰਫ਼ ਸੋਨੂੰ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਭਾਖੜਾ ਜ਼ਿਲ੍ਹਾ ਫ਼ਿਰੋਜ਼ਪੁਰ, ਸਦਰ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ 5 ਜੁਲਾਈ 2012 ਨੂੰ ਐੱਨਡੀਪੀਐੱਸ ਐਕਟ ਦੇ ਤਹਿਤ ਜਹਬਲ ਜ਼ਿਲ੍ਹਾ ਤਰਨਤਾਰਨ ਵਿਚ ਫੜਿਆ ਗਿਆ ਸੀ। ਦੋਸ਼ੀ ਕੋਲੋਂ 500 ਗ੍ਰਾਮ ਹੈਰੋਇਨ ਨਸ਼ਾ ਬਰਾਮਦ ਹੋਇਆ ਸੀ।
ਪੁਲਿਸ ਤਫ਼ਤੀਸ਼ ਵਿੱਚ ਪਾਇਆ ਗਿਆ ਕਿ ਦੋਸ਼ੀ ਨੇ ਨਸ਼ਾ ਤਸਕਰੀ ਕਰਕੇ 49.92 ਮਰਲੇ ਵਿੱਚ ਆਪਣਾ ਮਕਾਨ ਬਣਾਇਆ ਸੀ, ਜਿਸ ਦੀ ਕੀਮਤ 72 ਲੱਖ 48000 ਰੁਪਏ ਦੱਸੀ ਜਾਂਦੀ ਹੈ। ਇਸੇ ਤਰ੍ਹਾਂ ਦੋਸ਼ੀ ਕੋਲ ਇੱਕ ਟਾਟਾ ਏਸ ਕਾਰ ਵੀ ਹੈ ਜਿਸ ਦੀ ਕੀਮਤ 3 ਲੱਖ 52000 ਰੁਪਏ ਹੈ ਅਤੇ ਨਸ਼ਾ ਤਸਕਰ ਸੁਖ ਚੈਨ ਸਿੰਘ ਦੇ ਬੈਂਕ ਖਾਤੇ ਵਿੱਚ 55375 ਰੁਪਏ ਜਮ੍ਹਾਂ ਹਨ, ਜਿਸ ਨੂੰ ਪੁਲਿਸ ਨੇ ਫਰੀਜ਼ ਕਰ ਦਿੱਤਾ ਹੈ, ਹੁਣ ਦੋਸ਼ੀ ਨਾ ਤਾਂ ਇਸ ਜਾਇਦਾਦ ਨੂੰ ਕਿਸੇ ਨੂੰ ਵੇਚ ਸਕਦਾ ਹੈ ਅਤੇ ਨਾ ਹੀ ਕਿਸੇ ਨੂੰ ਟਰਾਂਸਫਰ ਕਰ ਸਕਦਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਇਸ ਦਿਨ ਤੋਂ ਮੁੜ ਯੈਲੋ ਅਲਰਟ ਜਾਰੀ, ਬਿਜਲੀ ਤੇ ਗਰਜ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਫ਼ਿਰੋਜ਼ਪੁਰ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚੁੱਕੇ ਜਾ ਰਹੇ ਸਖ਼ਤ ਕਦਮਾਂ ਦੇ ਤਹਿਤ ਹੁਣ ਤੱਕ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਕਰੀਬ 21 ਨਸ਼ਾ ਤਸਕਰਾਂ ਦੀਆਂ ਕਰੋੜਾਂ ਰੁਪਏ ਦੀਆਂ ਚੱਲ-ਅਚੱਲ ਜਾਇਦਾਦਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: