ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਤਸਕਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਇਹ ਕਾਰਵਾਈ ਐਸਐਸਪੀ ਭਗੀਰਥ ਸਿੰਘ ਮੀਨਾ ਦੀ ਨਿਗਰਾਨੀ ਹੇਠ ਕੀਤੀ ਗਈ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਬਣੀ ਜਾਇਦਾਦ ਨੂੰ ਜ਼ਬਤ ਕਰਨ ਲਈ 68ਐਫ ਐਨਡੀਪੀਐਸ ਐਕਟ ਤਹਿਤ ਕੇਸ ਤਿਆਰ ਕਰਕੇ ਸਮਰੱਥ ਅਧਿਕਾਰੀ ਦਿੱਲੀ ਨੂੰ ਭੇਜਿਆ ਜਾ ਰਿਹਾ ਹੈ।
ਡੀਐਸਪੀ ਅਵਤਾਰ ਸਿੰਘ ਦੀ ਨਿਗਰਾਨੀ ਹੇਠ ਥਾਣਾ ਸਦਰ ਮਲੋਟ ਦੀ ਮੁੱਖ ਅਫ਼ਸਰ ਇੰਸਪੈਕਟਰ ਲਵਮੀਤ ਕੌਰ ਵੱਲੋਂ ਪਿੰਡ ਝੋਰੜ ਦੇ ਨਸ਼ਾ ਤਸਕਰ ਦੀ ਚੱਲ-ਅਚੱਲ ਜਾਇਦਾਦ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਅਵਤਾਰ ਸਿੰਘ ਡੀ.ਐਸ.ਪੀ ਮਲੋਟ ਨੇ ਦੱਸਿਆ ਕਿ ਸੁਖਚਰਨ ਸਿੰਘ ਉਰਫ ਕਾਲਾ ਵਾਸੀ ਪਿੰਡ ਝੋਰੜ ਖਿਲਾਫ ਥਾਣਾ ਸਦਰ ਮਲੋਟ ਵਿਖੇ ਐਨ.ਡੀ.ਪੀ.ਐਸ ਐਕਟ ਦਰਜ ਕੀਤਾ ਗਿਆ ਹੈ।
ਜਿਸ ਵਿੱਚ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਸੁਖਚਰਨ ਸਿੰਘ ਉਰਫ ਕਾਲਾ ਪੁੱਤਰ ਵਾਸੀ ਗੁਰਸਾਹਿਬ ਪਿੰਡ ਝੋਰੜ ਦੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਕੇ ਬਣੀ ਚੱਲ ਜਾਇਦਾਦ (ਐਂਡੇਵਰ ਕਾਰ) ਹੈ, ਜਿਸ ਦੀ ਕੁੱਲ ਕੀਮਤ 2 ਲੱਖ 30 ਹਜ਼ਾਰ ਰੁਪਏ ਬਣਦੀ ਹੈ, ਜਿਸ ਨੂੰ ਕੁਰਕ ਕਰਨ ਲਈ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 68F NDPS ਐਕਟ ਦੇ ਤਹਿਤ ਸਮਰਥਿਤ ਅਥਾਰਟੀ ਨੂੰ ਦਿੱਲੀ ਭੇਜਿਆ ਗਿਆ।
ਇਹ ਵੀ ਪੜ੍ਹੋ : ‘ਜਦੋਂ ਲੋਕਤੰਤਰ ਦੀ ਗੱਲ ਹੋਵੇਗੀ, ਉਹ ਯਾਦ ਆਉਣਗੇ…’- PM ਮੋਦੀ ਨੇ ਮਨਮੋਹਨ ਸਿੰਘ ਦੀ ਕੀਤੀ ਖੂਬ ਤਾਰੀਫ਼
ਹੁਕਮ ਮਿਲਦੇ ਹੀ ਉਨ੍ਹਾਂ ਦੀ ਜਾਇਦਾਦ ਦੇ ਬਾਹਰ ਨੋਟਿਸ ਲਗਾ ਦਿੱਤਾ ਗਿਆ, ਜਿਸ ਵਿੱਚ ਲਿਖਿਆ ਹੈ ਕਿ ਉਹ ਹੁਣ ਇਸ ਚੱਲ-ਅਚੱਲ ਜਾਇਦਾਦ ਨੂੰ ਨਹੀਂ ਵੇਚ ਸਕੇਗਾ ਅਤੇ ਜਿਸ ਦਾ ਕੇਸ ਸਮਰੱਥ ਅਧਿਕਾਰੀ, ਦਿੱਲੀ ਨੂੰ ਭੇਜਿਆ ਜਾਵੇਗਾ। ਡੀਐਸਪੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ –