ਅਬੋਹਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਪੀਆਰਟੀਸੀ ਬੱਸ ਨੇ ਔਰਤ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਬੱਸ ਦਾ ਟਾਇਰ ਔਰਤ ਦੇ ਉੱਪਰ ਚੜ੍ਹ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਔਰਤ ਪੰਜ ਧੀਆਂ ਦੀ ਮਾਂ ਸੀ। ਔਰਤ ਦੀ ਮੌਤ ਦੀ ਖਬਰ ਜਿਵੇਂ ਹੀ ਘਰ ਵਾਲਿਆਂ ਤੱਕ ਪਹੁੰਚੀ ਤਾਂ ਚੀਕ-ਚਿਹਾੜਾ ਪੈ ਗਿਆ।
ਇਹ ਹਾਦਸਾ ਸ਼ੁੱਕਰਵਾਰ ਸਵੇਰੇ ਵਾਪਰਿਆ। ਪੀਆਰਟੀਸੀ ਦੀ ਬੱਸ ਦੀ ਟੱਕਰ ਵਿੱਚ ਸਾਈਕਲ ’ਤੇ ਜਾ ਰਹੀ ਔਰਤ ਦੀ ਮੌਤ ਹੋ ਗਈ। ਇਹ ਹਾਦਸਾ ਆਭਾ ਸਕੁਏਅਰ ਰੋਡ ‘ਤੇ ਵਾਪਰਿਆ। ਔਰਤ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ ਸਾਲਾਂ ਸੋਨੀਆ ਵਜੋਂ ਹੋਈ, ਜੋਕਿ ਸੁਭਾਸ਼ ਨਗਰ ਦੀ ਰਹਿਣ ਵਾਲੀ ਸੀ। ਉਹ ਸਾਈਕਲ ‘ਤੇ ਬੱਸ ਸਟੈਂਡ ਵੱਲ ਜਾ ਰਹੀ ਸੀ। ਇਸ ਦੌਰਾਨ ਪੀਆਰਟੀਸੀ ਦੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ। ਬੱਸ ਨਾਲ ਟਕਰਾਉਣ ਤੋਂ ਬਾਅਦ ਔਰਤ ਸੜਕ ‘ਤੇ ਡਿੱਗ ਗਈ ਅਤੇ ਬੱਸ ਦਾ ਟਾਇਰ ਉਸ ਦੇ ਉਪਰੋਂ ਲੰਘ ਗਿਆ, ਜਿਸ ਕਾਰਨ ਔਰਤ ਦੀ ਦਰਦਨਾਕ ਮੌਤ ਹੋ ਗਈ। ਹਾਲਾਂਕਿ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੇ ਜ਼ਖਮੀ ਔਰਤ ਨੂੰ ਸਿਵਲ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ, ਵਰਕਿੰਗ ਕਮੇਟੀ ਨੇ ਲਿਆ ਫੈਸਲਾ
ਘਟਨਾ ਵਾਲੀ ਥਾਂ ‘ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਔਰਤ ਸਾਈਕਲ ‘ਤੇ ਸਹੀ ਦਿਸ਼ਾ ‘ਚ ਜਾ ਰਹੀ ਸੀ ਅਤੇ ਬੱਸ ਡਰਾਈਵਰ ਦੀ ਲਾਪਰਵਾਹੀ ਅਤੇ ਤੇਜ਼ ਰਫਤਾਰ ਕਾਰਨ ਉਸ ਦੀ ਜਾਨ ਚਲੀ ਗਈ। ਸੂਚਨਾ ਮਿਲਣ ‘ਤੇ ਮਹਿਲਾ ਦੇ ਪਰਿਵਾਰ ਵਾਲੇ ਹਸਪਤਾਲ ਪੁੱਜੇ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: