ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਅੱਜ ਸਦਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਵਿੱਚ ਅੱਜ ਹੰਗਾਮਾ ਹੋਣ ਦੀ ਸੰਭਾਵਨਾ ਹੈ। ਫਿਲਹਾਲ ‘ਆਪ’ ਵਿਧਾਇਕਾਂ ਵੱਲੋਂ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ 10 ਮਾਰਚ ਨੂੰ ਬਜਟ ਪੇਸ਼ ਕਰਨਾ ਹੈ। ਇਸ ਕਾਰਨ ਅੱਜ ਦੀ ਕਾਰਵਾਈ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਸਦਨ ਦੀ ਕਾਰਵਾਈ ਦੇ ਦੂਜੇ ਦਿਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਚਾਲੇ ਟਵੀਟ ਦੇ ਸਹੀ ਜਾਂ ਗਲਤ ਨੂੰ ਲੈ ਕੇ ਤਿੱਖੀ ਬਹਿਸ ਹੋਈ ਸੀ। ਬੈਂਸ ਨੇ ਖਹਿਰਾ ਦੇ ਟਵੀਟ ਨੂੰ ਝੂਠਾ ਕਰਾਰ ਦਿੰਦਿਆਂ ਸਾਈਬਰ ਸੈੱਲ ਨੂੰ ਸ਼ਿਕਾਇਤ ਕਰਨ ਦੀ ਗੱਲ ਵੀ ਆਖੀ ਹੈ।
ਇਹ ਵੀ ਪੜ੍ਹੋ : PM ਮੋਦੀ ਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਪਹੁੰਚੇ IND-AUS ਟੈਸਟ ਮੈਚ ਦੇਖਣ, ਕੁਮੈਂਟਰੀ ਵੀ ਕਰਨਗੇ
ਇਸ ਮਗਰੋਂ ਸਦਨ ਦੀ ਕਾਰਵਾਈ ਦੇ ਤੀਜੇ ਦਿਨ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋਈ। ਦੱਸ ਦੇਈਏ ਕਿ CM ਮਾਨ ਕਹਿ ਚੁੱਕੇ ਹਨ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਾਰੇ ਕਾਂਗਰਸੀ ਲੀਡਰਾਂ ਦਾ ਨੰਬਰ ਆਵੇਗਾ, ਬੱਸ ਕੁਝ ਦੇਰ ਉਡੀਕ ਕਰੋ।
ਵੀਡੀਓ ਲਈ ਕਲਿੱਕ ਕਰੋ -: