ਪੰਜਾਬ ਦੇ ਲੋਕਾਂ ਦੀ ਸਹੂਲਤ ਲਈ ਪੁਲਿਸ ਨੇ ਵੱਡਾ ਫੈਸਲਾ ਲਿਆ ਹੈ। ਐਸਐਚਓ ਤੋਂ ਲੈ ਕੇ ਸੀਨੀਅਰ ਅਧਿਕਾਰੀ ਹੁਣ ਰੋਜ਼ਾਨਾ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠਣਗੇ। ਇਸ ਉਪਰਾਲੇ ਦੇ ਆਧਾਰ ‘ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਇਸ ਸਬੰਧੀ ਹੁਕਮ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

Punjab DGP New Orders
ਲੋਕਾਂ ਵੱਲੋਂ ਆ ਰਹੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਡੀਜੀਪੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਹ ਹੁਕਮ ਏਡੀਜੀਪੀ/ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀ, ਸਬ-ਡਵੀਜ਼ਨਲ ਡੀਐਸਪੀ ਅਤੇ ਸਾਰੀਆਂ ਰੇਂਜਾਂ ਦੇ ਐਸਐਚਓ ਉੱਤੇ ਲਾਗੂ ਹੋਣਗੇ। ਇਹ ਹੁਕਮ ਸਾਰੇ ਕੰਮਕਾਜੀ ਦਿਨਾਂ ‘ਤੇ ਲਾਗੂ ਹੋਵੇਗਾ। ਡੀਜੀਪੀ ਦਾ ਕਹਿਣਾ ਹੈ ਕਿ ਇਹ ਪੁਲਿਸ ਦਾ ਵੀ ਫਰਜ਼ ਹੈ, ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ।

Punjab DGP New Orders
ਉਪਰੋਕਤ ਪੁਲਿਸ ਹੁਕਮ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਰਟਰ ‘ਤੇ ਵੀ ਲਾਗੂ ਹੋਣਗੇ। ਸਪੈਸ਼ਲ ਡੀਜੀਪੀ/ਐਡੀਸ਼ਨਲ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਪੁਲਿਸ ਹੈੱਡਕੁਆਰਟਰ ਵਿਖੇ ਨਿਰਧਾਰਤ ਸਮੇਂ ਅੰਦਰ ਲੋਕਾਂ ਨੂੰ ਮਿਲਣਾ ਹੋਵੇਗਾ। ਡੀਜੀਪੀ ਨੇ ਸਪੱਸ਼ਟ ਕੀਤਾ ਹੈ ਕਿ ਸਾਰਿਆਂ ਨੂੰ ਉਪਰੋਕਤ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ। ਪੁਲਿਸ ਵੱਲੋਂ ਨਾਗਰਿਕਾਂ ਤੱਕ ਪਹੁੰਚ ਕਰਨ ਲਈ ਇਹ ਇੱਕ ਵੱਡਾ ਕਦਮ ਹੈ। ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਇਹ ਯਤਨ ਜਾਰੀ ਰਹਿਣਗੇ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .