ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਜਵਾਬ ਭੇਜਿਆ ਹੈ। ਪੰਜਾਬ ਦੇ ਮੁੱਖ ਸਕੱਤਰ ਵੱਲੋਂ ਚਿੱਠੀ ਲਿਖ ਕੇ ਜਵਾਬ ਭੇਜਿਆ ਗਿਆ ਹੈ। ਆਪਣੇ ਜਵਾਬ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਇਹ ਕਹਿਣਾ ਪੂਰੀ ਤਰ੍ਹਾਂ ਗਲਤ ਹੈ ਕਿ ਪੰਜਾਬ ਸਰਕਾਰ ਸ਼ੰਭੂ ਤੇ ਧਾਬੀ-ਗੁਰਜਨ ਬਾਰਡਰ ‘ਤੇ ਲੋਕਾਂ ਨੂੰ ਇਕੱਠਾ ਹੋਣ ਦੇ ਰਹੀ ਹੈ।
ਪੰਜਾਬ ਸਰਕਾਰ ਨੇ ਕਿਹਾ ਕਿ ਕਿਸਾਨ ਅੰਦੋਲਨ ਕਰਨ ਦਿੱਲੀ ਜਾ ਰਹੇ ਸਨ, ਮੂਵਮੈਂਟ ‘ਤੇ ਰੋਕ ਹੋਣ ਕਾਰਨ ਕਿਸਾਨ ਪੰਜਾਬ ਤੇ ਹਰਿਆਣਾ ਦੇ ਬਾਰਡਰ ‘ਤੇ ਹਨ। ਹੁਣ ਤੱਕ ਹਰਿਆਣਾ ਪੁਲਿਸ ਵੱਲੋਂ ਚਲਾਏ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ ਤੇ ਡ੍ਰੋਨ ਨਾਲ 160 ਤੋਂ ਵੱਧ ਲੋਕ ਜ਼ਖਮੀ ਹੋ ਚੁੱਕੇ ਹਨ, ਉਸ ਦੇ ਬਾਅਦ ਵੀ ਪੰਜਾਬ ਸਰਕਾਰ ਨੇ ਜ਼ਿੰਮੇਵਾਰੀ ਨਾਲ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਿਆ ਹੈ।
ਇਹ ਵੀ ਪੜ੍ਹੋ : ਪ੍ਰਦਰਸ਼ਨ ਵਿਚਾਲੇ ਹਰਿਆਣੇ ਦੀਆਂ ਜਥੇਬੰਦੀਆਂ ਦੀ ਮੀਟਿੰਗ, ਗੁਰਨਾਮ ਚਢੂਨੀ ਦਾ ਬਿਆਨ ਆਇਆ ਸਾਹਮਣੇ
ਪੰਜਾਬ ਸਰਕਾਰ ਨੇ ਨੇਗੋਏਸ਼ਨ ਦੀ ਅਹਿਮ ਭੂਮਿਕਾ ਨਿਭਾਈ ਹੈ। 4 ਮੀਟਿੰਗਾਂ ਵਿਚੋਂ 3 ਮੀਟਿੰਗਾਂ ਵਿਚ ਖੁਦ ਮੁੱਖ ਮੰਤਰੀ ਭਗਵੰਤ ਮਾਨ ਬੈਠੇ ਹਨ ਜਿਸ ਮੀਟਿੰਗ ਵਿਚ ਮੁੱਖ ਮੰਤਰੀ ਖੁਦ ਨਹੀਂ ਜਾ ਸਕੇ, ਉਨ੍ਹਾਂ ਨੇ ਕੈਬਨਿਟ ਮੰਤਰੀ ਦੇ ਨਾਲ ਹਾਈ ਰੈਂਕ ਅਧਿਕਾਰੀਆਂ ਨੂੰ ਕੇਂਦਰੀ ਮੰਤਰੀਆਂ ਨਾਲ ਭੇਜਿਆ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਕਿਸਾਨਾਂ ਪ੍ਰਤੀ ਹੋਰ ਜ਼ਿਆਦਾ ਹਮਦਰਦੀ ਦਿਖਾਉਣ ਦੀ ਲੋੜ ਹੈ। ਬਾਰਡਰ ਸਟੇਟ ਹੋਣ ਕਾਰਨ ਕਾਨੂੰਨ ਵਿਵਸਥਾ ਨੂੰ ਹੋਰ ਜ਼ਿਆਦਾ ਗੰਭੀਰ ਤਰੀਕੇ ਨਾਲ ਸੰਭਾਲਿਆ ਜਾਵੇ। ਪੰਜਾਬ ਪੁਲਿਸ ਵੱਲੋਂ ਡੀਆਈਜੀ ਰੈਂਕ ਆਈਪੀਐੱਸ ਤੇਪੀਪੀਐੱਸ ਅਧਿਕਾਰੀਆਂ ਸਣੇ 2000 ਪੁਲਿਸ ਮੁਲਾਜ਼ਮ ਸ਼ਾਂਤੀ ਵਿਵਸਥਾ ਬਣਾਏ ਰੱਖਣ ਲਈ ਕੰਮ ਕਰ ਰਿਹਾ ਹੈ ਤੇ ਅਸੀਂ ਹਾਲਾਤ ‘ਤੇ ਲਗਾਤਾਰ ਨਜ਼ਰ ਬਣਾਈ ਹੋਈ ਹੈ। ਲੋੜ ਪੈਣ ‘ਤੇ ਅਸੀਂ ਸਹੀ ਕਦਮ ਚੁੱਕਾਂਗੇ।