ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਸਰਕਾਰਾਂ ਵਿਚਾਲੇ ਵਿਵਾਦ ਵਧ ਗਿਆ ਹੈ। ਪੰਜਾਬ ਦੇ ਪਟਿਆਲਾ ਪ੍ਰਸ਼ਾਸਨ ਨੇ ਹਰਿਆਣਾ ਪੁਲਿਸ ਵੱਲੋਂ ਆਪਣੀ ਸਰਹੱਦ ‘ਤੇ ਡਰੋਨ ਉਡਾਉਣ ‘ਤੇ ਇਤਰਾਜ਼ ਪ੍ਰਗਟਾਇਆ ਹੈ। ਇਸ ਦੇ ਜਵਾਬ ‘ਚ ਅੰਬਾਲਾ ਪ੍ਰਸ਼ਾਸਨ ਨੇ ਹੁਣ ਸ਼ੰਭੂ ਸਰਹੱਦ ‘ਤੇ ਚੀਨੀ ਡੋਰ ਦੀ ਵਰਤੋਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਚੀਨੀ ਡੋਰ ‘ਤੇ ਪਾਬੰਦੀ ਦੀ ਗੱਲ ਕਰਦਿਆਂ ਇਸ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।

punjab haryana border drone
ਇਸ ਤਾਰ ਤੋਂ ਅੱਥਰੂ ਗੈਸ ਦੇ ਗੋਲੇ ਛੱਡ ਰਹੇ ਹਰਿਆਣਾ ਪੁਲਿਸ ਦੇ ਡਰੋਨ ਨੂੰ ਹੇਠਾਂ ਲਿਆਉਣ ਦੀ ਕੋਸ਼ਿਸ਼ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਇੱਕ ਡਰੋਨ ਨੂੰ ਸੁੱਟਿਆ ਗਿਆ ਹੈ। ਹਾਲਾਂਕਿ ਹਰਿਆਣਾ ਪੁਲਿਸ ਨੇ ਇਸ ਦਾ ਖੰਡਨ ਕੀਤਾ ਹੈ ਅਤੇ ਇਸ ਨੂੰ ਅਫਵਾਹ ਕਰਾਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਉਨ੍ਹਾਂ ਕਿਹਾ ਕਿ ਉਨ੍ਹਾਂ ਪੰਜਾਬ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਤੰਗ ਉਡਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਡੀਸੀ ਅਨੁਸਾਰ ਕਿਸਾਨਾਂ ਵੱਲੋਂ ਉਡਾਏ ਜਾ ਰਹੇ ਪਤੰਗਾਂ ਨੂੰ ਪਾਬੰਦੀਸ਼ੁਦਾ ਚੀਨੀ ਡੋਰ ਰਾਹੀਂ ਉਡਾਇਆ ਜਾ ਰਿਹਾ ਹੈ।