ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚਾ ਸਣੇ 26 ਕਿਸਾਨ ਜਥੇਬੰਦੀਆਂ ਨੇ 16 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਉਹ 10,000 ਟਰੈਕਟਰ-ਟਰਾਲੀਆਂ ‘ਤੇ ਦਿੱਲੀ ਜਾਣ ਲਈ ਹਰਿਆਣਾ ਵਿਚ ਦਾਖਲ ਹੋਣਗੇ। ਇਸ ਨੂੰ ਲੈ ਕੇ ਦਿੱਲੀ ਪੁਲਿਸ ਅਲਰਟ ਹੋ ਗਈ ਹੈ। ਦਿੱਲੀ-ਹਰਿਆਣਾ ਬਾਰਡਰ ‘ਤੇ ਸਖਤੀ ਵਧਾ ਦਿੱਤੀ ਗਈ ਹੈ।
ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ, ਪੰਜਾਬ ਦੇ ਸ਼ੰਭੂ, ਖਨੌਰੀ ਸਣੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਦੂਜੇ ਪਾਸੇ ਸਿੰਘੀ ਤੇ ਟਿਕਰੀ ਬਾਰਡਰ ‘ਤੇ ਵੀ ਸੀਮੈਂਟ ਦੇ ਬੈਰੀਕੇਡ ਲਗਾ ਦਿੱਤੇ ਗਏ ਹਨ। ਪੰਜਾਬ ਤੋਂ ਆਉਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਅੰਬਾਲਾ ਦੇ ਸ਼ੰਭੂ ਬਾਰਡਰ ਤੇ ਫਤੇਹਾਬਾਦ ਵਿਚ ਬੈਰੀਕੇਡਸ ਤੇ ਲੋਹੇ ਦੀਆਂ ਕੀਲਾਂ ਲਗਾ ਦਿੱਤੀਆਂ ਗਈਆਂ ਹਨ।
ਹਰਿਆਣਾ ਦੇ 7 ਜ਼ਿਲ੍ਹਿਆਂ ਵਿਚ ਸਵੇਰੇ 6 ਵਜੇ ਤੋਂ ਮੋਬਾਈਲ ਇੰਟਰਨੈੱਟ, ਡੋਂਗਲ ਤੇ ਬਲਕ SMS ਬੰਦ ਕਰ ਦਿੱਤੇ ਗਏ ਹਨ। ਇਹ ਰੋਕ ਅੰਬਾਲਾ, ਹਿਸਾਰ, ਕੁਰੂਕਸ਼ੇਤਰ, ਕੈਥਲ, ਜੀਂਦ, ਫਤਿਆਬਾਦ ਤੇ ਪੁਲਿਸ ਜ਼ਿਲ੍ਹਾ ਡਬਵਾਲੀ ਸਣੇ ਸਿਰਸਾ ਜ਼ਿਲ੍ਹੇ ਵਿਚ ਰਹੇਗੀ। ਇਹ ਹੁਕਮ 13 ਫਰਵਰੀ ਦੀ ਰਾਤ 12 ਵਜੇ ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਮਨਾਉਣ ‘ਚ ਜੁਟਿਆ ਕੇਂਦਰ, ‘ਦਿੱਲੀ ਚੱਲੋ’ ਮਾਰਚ ਤੋਂ ਪਹਿਲਾਂ ਕਿਸਾਨ ਨੇਤਾਵਾਂ ਨਾਲ ਬੈਠਕ ਕਰਨਗੇ 3 ਮੰਤਰੀ
ਹਰਿਆਣਾ ਦੇ ਸੋਨੀਪਤ, ਝੱਜਰ, ਪੰਚਕੂਲਾ, ਅੰਬਾਲਾ, ਕੈਥਲ, ਹਿਸਾਰ, ਸਿਰਸਾ, ਫਤਿਆਬਾਦ ਤੇ ਜੀਂਦ ਸਣੇ 12 ਜ਼ਿਲ੍ਹਿਆਂ ਵਿਚ ਧਾਰਾ 144 ਲਾਗੂ ਕੀਤੀ ਗਈ ਹੈ। ਪੰਜਾਬ ਤੇ ਦਿੱਲੀ ਦੇ ਰੂਟ ਵੀ ਡਾਇਵਰਟ ਕਰ ਦਿੱਤੇ ਗਏ ਹਨ। ਕੇਂਦਰ ਸਰਕਾਰ ਨੇ ਪੈਰਾ ਮਿਲਟਰੀ ਦੀਆਂ 64 ਕੰਪਨੀਆਂ ਨੂੰ ਹਰਿਆਣਾ ਭੇਜ ਦਿੱਤਾ ਹੈ ਜਿਨ੍ਹਾਂ ਵਿਚ BSF ਤੇ CRPF ਦੇ ਜਵਾਨ ਵੀ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ –