ਸ਼ਿਮਲਾ, ਹਿਮਾਚਲ ਦੇ ਉਪਰਲੇ ਹਿੱਸਿਆਂ ‘ਚ ਬਰਫਬਾਰੀ ਤੋਂ ਬਾਅਦ ਉੱਤਰੀ ਭਾਰਤ ‘ਚ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਚੰਡੀਗੜ੍ਹ ‘ਚ ਸਵੇਰੇ ਧੁੰਦ ਅਤੇ ਦੁਪਹਿਰ ਨੂੰ ਧੁੱਪ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਰਿਆਣਾ ਦੇ 16 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਸਥਿਤੀਆਂ ਦੇ ਮੱਦੇਨਜ਼ਰ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ ਵਿੱਚ ਸੰਘਣੀ ਧੁੰਦ-ਸ਼ੀਤ ਦਿਨ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਹਿਸਾਰ, ਫਤਿਹਾਬਾਦ, ਸਿਰਸਾ, ਪਾਣੀਪਤ, ਸੋਨੀਪਤ, ਫਰੀਦਾਬਾਦ, ਮੇਵਾਤ, ਗੁਰੂਗ੍ਰਾਮ, ਰੇਵਾੜੀ, ਮਹਿੰਦਰਗੜ੍ਹ, ਯਮੁਨਾਨਗਰ ਅਤੇ ਪੰਚਕੂਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਦੂਜੇ ਪਾਸੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਇਨ੍ਹਾਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਅਤੇ ਮਾਨਸਾ ਵਿੱਚ ਆਰੇਂਜ ਅਲਰਟ ਸ਼ਾਮਲ ਹੈ। ਇੱਥੇ ਬਹੁਤ ਠੰਡ ਹੋਵੇਗੀ ਅਤੇ ਸਵੇਰੇ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਇੱਕ ਦਿਨ ਪਹਿਲਾਂ ਹਿਮਾਚਲ ਵਿੱਚ ਸ਼ਿਮਲਾ ਜ਼ਿਲ੍ਹੇ ਦੇ ਉਪਰਲੇ ਹਿੱਸੇ ਵਿੱਚ ਕੋਟਖਾਈ, ਨਾਰਕੰਡਾ ਅਤੇ ਚਿਰਗਾਂਵ ਵਿੱਚ ਬਰਫ਼ਬਾਰੀ ਹੋਈ ਸੀ। ਅੱਜ ਵੀ ਇਨ੍ਹਾਂ ਇਲਾਕਿਆਂ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।