ਪੰਜਾਬ ‘ਚ ਧੂੰਦ ਕਾਰਨ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਕਰੀਬ 13 ਕਿਲੋਮੀਟਰ ਦੇ ਖੇਤਰ ‘ਚ 30 ਤੋਂ ਵੱਧ ਵਾਹਨ ਆਪਸ ‘ਚ ਟਕਰਾ ਗਏ। ਇਹ ਹਾਦਸੇ ਵੱਖ-ਵੱਖ ਥਾਵਾਂ ‘ਤੇ ਵਾਪਰੇ ਹਨ। ਇਸ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ 6 ਲੋਕ ਗੰਭੀਰ ਬਣੇ ਹੋਏ ਹਨ। ਮ੍ਰਿਤਕ ਨੌਜਵਾਨ ਸਰਹਿੰਦ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।

Punjab Khanna Road Accident
ਜ਼ਖਮੀਆਂ ਨੂੰ ਖੰਨਾ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਇਸ ਹਾਦਸੇ ਵਿੱਚ ਪੰਜਾਬ ਰੋਡਵੇਜ਼ ਦੀ ਇੱਕ ਬੱਸ ਵੀ ਸ਼ਾਮਲ ਹੈ। ਇਸ ਹਾਦਸੇ ਕਾਰਨ ਸੜਕ ’ਤੇ ਲੰਮਾ ਜਾਮ ਵੀ ਲੱਗ ਗਿਆ।
ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਪੁਲੀਸ ਨੇ ਨੁਕਸਾਨੇ ਵਾਹਨਾਂ ਨੂੰ ਪਾਸੇ ਕਰਕੇ ਆਵਾਜਾਈ ਚਾਲੂ ਕਰ ਦਿੱਤੀ। ਦੱਸ ਦੇਈਏ ਕਿ ਇਹ ਹਾਦਸਾ ਵੱਖ-ਵੱਖ ਥਾਵਾਂ ‘ਤੇ ਵਾਪਰਿਆ ਹੈ। ਇਸ ਹਾਦਸੇ ਵਿੱਚ ਕਈ ਵਾਹਨ ਤਬਾਹ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਸੰਘਣੀ ਧੁੰਦ ਛਾਈ ਹੋਈ ਸੀ, ਜਿਸ ਕਾਰਨ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ।






















