ਪੰਜਾਬ ਸਰਕਾਰ ਜਨਵਰੀ 2024 ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਜਾਬ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਸਾਰੇ ਡੀਸੀ ਦਫ਼ਤਰਾਂ ਨੂੰ ਨੋਟੀਫਿਕੇਸ਼ਨ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿੱਚ ਹੋਣ ਵਾਲੀਆਂ ਪਿੰਡ-ਪੰਚਾਇਤ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਜਿਸ ਵਿੱਚ ਸਰਕਾਰ ਨੇ 6 ਮਹੀਨੇ ਪਹਿਲਾਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ। ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚਣ ਤੋਂ ਬਾਅਦ ਸਰਕਾਰ ਨੇ ਇਸ ‘ਤੇ ਯੂ-ਟਰਨ ਲੈ ਲਿਆ ਹੈ।
ਪੰਜਾਬ ਚੋਣ ਕਮਿਸ਼ਨ ਵੱਲੋਂ ਡੀਸੀ ਦਫ਼ਤਰਾਂ ਨੂੰ ਭੇਜੇ ਨੋਟੀਫਿਕੇਸ਼ਨ ਅਨੁਸਾਰ ਅੰਤਿਮ ਵੋਟਰ ਸੂਚੀ 7 ਜਨਵਰੀ ਤੱਕ ਪ੍ਰਕਾਸ਼ਿਤ ਕੀਤੀ ਜਾਣੀ ਹੈ। ਇਸ ਤੋਂ ਪਹਿਲਾਂ ਸੂਬੇ ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ 11 ਦਸੰਬਰ ਤੋਂ 18 ਦਸੰਬਰ ਤੱਕ ਵੋਟਰ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਹੈ। ਨਵੇਂ ਨੋਟੀਫਿਕੇਸ਼ਨ ਅਨੁਸਾਰ ਵੋਟਰ ਸੂਚੀਆਂ ਦਾ ਡਰਾਫਟ ਨੋਟੀਫਿਕੇਸ਼ਨ 20 ਦਸੰਬਰ ਤੱਕ ਤਿਆਰ ਕੀਤਾ ਜਾਣਾ ਹੈ। ਇਸੇ ਤਰ੍ਹਾਂ ਡਰਾਫਟ ਨੋਟੀਫਿਕੇਸ਼ਨ ਵਿੱਚ 5 ਜਨਵਰੀ ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਲਈ ਕਿਹਾ ਗਿਆ ਹੈ। ਅੰਤਿਮ ਵੋਟਰ ਸੂਚੀ 7 ਜਨਵਰੀ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤਰ੍ਹਾਂ ਪੰਜਾਬ ਵਿੱਚ ਜਨਵਰੀ ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਪੰਜਾਬ ਵਿੱਚ ਕੁੱਲ ਪੰਚਾਇਤਾਂ ਦੀ ਗਿਣਤੀ 13,268 ਹੈ, ਜਿਨ੍ਹਾਂ ਵਿੱਚ ਚੋਣਾਂ ਹੋਣੀਆਂ ਹਨ। ਗ੍ਰਾਮ ਪੰਚਾਇਤ ਦੀਆਂ ਚੋਣਾਂ ਜਨਵਰੀ 2019 ਵਿੱਚ ਹੋਈਆਂ ਸਨ ਅਤੇ ਉਸ ਤੋਂ ਬਾਅਦ ਸਰਪੰਚਾਂ ਨੇ ਅਹੁਦਾ ਸੰਭਾਲ ਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਵਿੱਚ ਖਤਮ ਹੋ ਰਿਹਾ ਹੈ। ਪੰਜਾਬ ਸਰਕਾਰ ਇਨ੍ਹਾਂ ਚੋਣਾਂ ਵਿਚ ਦੇਰੀ ਨਹੀਂ ਕਰਨਾ ਚਾਹੁੰਦੀ ਅਤੇ ਇਸ ਗੱਲ ਦੀ ਸੰਭਾਵਨਾ ਹੈ ਕਿ ਗ੍ਰਾਮ ਪੰਚਾਇਤ ਚੋਣਾਂ ਜਨਵਰੀ 2024 ਵਿਚ ਹੀ ਕਰਵਾਈਆਂ ਜਾ ਸਕਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਇਸ ਤੋਂ ਪਹਿਲਾਂ ਅਗਸਤ 2023 ਵਿੱਚ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਸਰਕਾਰ ਨੇ 10 ਅਗਸਤ ਨੂੰ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 29-ਏ ਤਹਿਤ ਰਾਜਪਾਲ ਦੀ ਇਜਾਜ਼ਤ ਨਾਲ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਲਿਆ ਸੀ। ਜਦਕਿ ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਸੀ। ਜਿਸ ਤੋਂ ਬਾਅਦ ਕੁਝ ਗ੍ਰਾਮ ਪੰਚਾਇਤ ਅਧਿਕਾਰੀਆਂ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਸਰਪੰਚਾਂ ਵੱਲੋਂ ਦਲੀਲ ਦਿੱਤੀ ਗਈ ਕਿ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਚੁਣੇ ਹੋਏ ਨੁਮਾਇੰਦਿਆਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਗਲਤ ਅਤੇ ਗੈਰ-ਕਾਨੂੰਨੀ ਢੰਗ ਨਾਲ ਭੰਗ ਕਰ ਦਿੱਤਾ ਗਿਆ ਹੈ।