ਗਸ਼ਤ ਦੌਰਾਨ ਕਪੂਰਥਲਾ ਦੀ ਭੁਲੱਥ ਪੁਲਿਸ ਨੇ ਦਾਣਾ ਮੰਡੀ ਨੇੜੇ ਇਕ ਵਿਅਕਤੀ ਨੂੰ ਭੁੱਕੀ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸ ਦੇ ਕਬਜ਼ੇ ‘ਚੋਂ 6 ਕਿਲੋ ਭੁੱਕੀ ਬਰਾਮਦ ਹੋਈ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

punjab police arrest smuggler
ਐਸਐਚਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਐਸਆਈ ਰਘਬੀਰ ਸਿੰਘ ਪੁਲੀਸ ਟੀਮ ਨਾਲ ਪਿੰਡਾਂ ਵਿੱਚ ਗਸ਼ਤ ਕਰ ਰਹੇ ਸਨ। ਜਦੋਂ ਗਸ਼ਤ ਕਰ ਰਹੀ ਪੁਲੀਸ ਟੀਮ ਦਾਣਾ ਮੰਡੀ ਭੁਲੱਥ ਨੇੜੇ ਪੁੱਜੀ ਤਾਂ ਇੱਕ ਵਿਅਕਤੀ ਪਲਾਸਟਿਕ ਦਾ ਥੈਲਾ ਚੁੱਕੀ ਸੜਕ ਦੇ ਕਿਨਾਰੇ ਖੜ੍ਹਾ ਦੇਖਿਆ ਗਿਆ। ਪੁਲੀਸ ਟੀਮ ਨੂੰ ਦੇਖ ਕੇ ਉਹ ਵਾਪਿਸ ਖੇਤਾਂ ਵੱਲ ਨੂੰ ਤੁਰ ਪਿਆ। ਪੁਲੀਸ ਟੀਮ ਨੇ ਸ਼ੱਕ ਦੇ ਆਧਾਰ ’ਤੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਸਤਨਾਮ ਸਿੰਘ ਵਾਸੀ ਪਿੰਡ ਲਿਟਨ ਭੁਲੱਥ ਦੱਸਿਆ। ਪੁਲੀਸ ਟੀਮ ਨੇ ਜਦੋਂ ਉਸ ਦੀ ਬੋਰੀ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 6 ਕਿਲੋ ਭੁੱਕੀ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਐਸਐਚਓ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਤਾਂ ਜੋ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।