ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ। ਇਸੇ ਤਹਿਤ ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਉਨ੍ਹਾਂ ਸਾਰੇ ਹੌਟਸਪਾਟਸ ਦੀ ਪਛਾਣ ਕੀਤੀ ਜਾਵੇ ਜਿਥੇ ਨਸ਼ਿਆਂ ਦਾ ਰੁਝਾਨ ਜ਼ਿਆਦਾ ਹੈ ਤਾਂ ਜੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾਵੇ।
ਇਸੇ ਤਹਿਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਪਿਛਲੇ ਹਫਤੇ ਸੂਬੇ ਭਰ ਵਿਚ NDPS ਅਧਿਨਿਯਮ ਤਹਿਤ 198 ਐੱਫਆਈਆਰ ਦਰਜ ਕਰਕੇ ਜਿਸ ਵਿਚ 19 ਵਪਾਰਕ ਮਾਮਲੇ ਹਨ, 257 ਨਸ਼ਾ ਸਮਗੱਲਰਾਂ ਨੂੰ ਗ੍ਰਿਫਤਾਰ ਕੀਤਾ ਹੈ। ਆਈ ਜੀ ਸੁਖਚੈਨ ਸਿੰਘ ਗਿੱਲ ਨੇ ਇਥੇ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ।
ਆਈਜੀ ਗਿੱਲ ਨੇ ਕਿਹਾ ਕਿ ਪੁਲਿਸ ਨੇ 16.36 ਕਿਲੋ ਹੈਰੋਇਨ 6.70 ਕਿਲੋ ਅਫੀਮ, 1.94 ਕੁਇੰਟਲ ਚੂਰਾ ਪੋਸਤ ਤੇ 78918 ਫਾਰਮਾ ਓਪੀਓਡਜ਼ ਦੀਆਂ ਗੋਲੀਆਂ, ਕੈਪਸੂਲ, ਟੀਕੇ, ਸ਼ੀਸ਼ੀਆਂ ਤੋਂ ਇਲਾਵਾ 11.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : ਤਾਮਿਲਨਾਡੂ : 80 ਸਾਲਾਂ ਬਾਅਦ 300 ਦਲਿਤਾਂ ਨੂੰ ਮੰਦਰ ‘ਚ ਮਿਲਿਆ ਪ੍ਰਵੇਸ਼, ਵਿਰੋਧੀਆਂ ਨੂੰ ਰੋਕਣ ਲਈ ਪੁਲਿਸ ਤਾਇਨਾਤ
ਇਸ ਹਫਤੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ 5 ਕਿਲੋ ਹੈਰੋਇਨ 4.90 ਕਿਲੋ ਅਫੀਮ, 5.92 ਕੁਇੰਟਲ ਪੋਸਤ, 1.95 ਲੱਖ ਟੈਬਲੇਟ ਕੈਪਸੂਲ, ਇੰਜੈਕਸ਼ਨ, ਫਾਰਮਾ ਓਡੀਓਡਜ਼ ਦੀਆਂ ਸ਼ੀਸ਼ੀਆਂ ਤੇ 7.89 ਲੱਖ ਡਰੱਗ ਮਨੀ ਬਰਾਮਦ ਕਰਨ ਦੇ ਨਾਲ-ਨਾਲ 241 ਡਰੱਗ ਸਮਗਲਰਾਂ ਨੂੰ ਗ੍ਰਿਫਤਾਰ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: