ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀ ਅਗਵਾਈ ਵਿਚ ਇਕ ਸਾਂਝੇ ਆਪ੍ਰੇਸ਼ਨ ਵਿਚ ਗੈਂ.ਗਸਟਰ ਲੱਕੀ ਪਟਿਆਲਾ ਨਾਲ ਜੁੜੇ ਬੰਬੀਹਾ ਗੈਂਗ ਦੇ ਤਿੰਨ ਗੁਰਗਿਆਂ ਨੂੰ ਕਾਬੂ ਕੀਤਾ ਹੈ। ਇਹ ਪੰਜਾਬ ਵਿਚ ਟਾਰਗੈੱਟ ਕੀਲਿੰਗ ਮਾਡਿਊਲ ਚਲਾ ਰਹੇ ਸਨ। ਮੁਲਜ਼ਮਾਂ ਵਿਚ ਜਗਜੀਤ ਸਿੰਘ ਉਰਫ ਜੱਗੀ ਉਰਫ ਚੀਨੀ, ਅਨਮੋਲ ਸਿੰਘ ਤੇ ਮਨਪ੍ਰੀਤ ਸਿੰਘ ਉਰਫ ਮਨੀ ਸ਼ਾਮਲ ਹੈ। ਇਹ ਸਾਰੇ ਮੋਗਾ ਦੇ ਰਹਿਣ ਵਾਲੇ ਦੱਸੇ ਗਏ ਹਨ।
ਸੈੱਲ ਦੇ ਏਆਈਜੀ ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਨੂੰ ਸੂਚਨਾ ਮਿਲੀ ਸੀ ਬਦਮਾਸ਼ ਲੱਕੀ ਪਟਿਆਲਾ ਗਿਰੋਹ ਦੇ ਕੁਝ ਮੈਂਬਰ ਟਾਰਗੈੱਟ ਕੀਲਿੰਗ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚ ਰਹੇ ਹਨ। ਸੂਬੇ ਦੇ ਵੱਖ-ਵੱਖ ਇਲਾਕਿਆਂ ਵਿਚ ਸਰਗਰਮ ਟਾਰਗੈੱਟ ਕੀਲਿੰਗ ਮਾਡਿਊਲ ਚਲਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀਕਿ ਲੱਕੀ ਪਟਿਆਲਾ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਦੀ ਵਿਵਸਥਾ ਕੀਤੀ ਸੀ।
ਸੂਚਨਾ ਦੇ ਆਧਾਰ ‘ਤੇ ਸੀਆਈਏ ਬਠਿੰਡਾ ਤੇ ਐੱਸਐੱਸਓਸੀ ਮੋਹਾਲੀ ਦੀ ਸਾਂਝੀ ਟੀਮ ਨੇ ਕਰਵਾਈ ਕਰਦਿਆਂ ਇਸ ਗਿਰੋਹ ਨਾਲ ਜੁੜੇ 3 ਲੋਕਾਂ ਨੂੰ ਫੜਿਆ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਪਿਸਤੌਲਾਂ, ਇਕ .32 ਬੋਰ ਤੇ ਇਕ .30 ਬੋਰ, 10 ਕਾਰਤੂਸ ਤੇ ਇਕ ਮੋਟਰਸਾਈਕਲ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : ਦਿੱਲੀ ਵਿੱਚ ਰਾਤ ਭਰ ਪਏ ਮੀਂਹ ਕਾਰਨ ਹਵਾ ਹੋਈ ਸਾਫ਼, ਲੋਕਾਂ ਨੂੰ ਪ੍ਰਦੂਸ਼ਣ ਤੋਂ ਮਿਲੀ ਰਾਹਤ
ਏਆਈਜੀ ਇੰਟੈਲੀਜੈਂਸ ਬਠਿੰਡਾ ਅਵਨੀਤ ਕੌਰ ਨੇ ਕਿਹਾ ਕਿ ਪੁੱਛਗਿਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਮੱਧਪ੍ਰਦੇਸ਼ ਤੋਂ ਹਥਿਆਰਾਂ ਤੇ ਗੋਲਾ ਬਾਰੂਦ ਦੀ ਇਕ ਵੱਡੀ ਖੇਪ ਲੈ ਕੇ ਆਏ ਸਨ। ਸੂਬੇ ਵਿਚ ਉਨ੍ਹਾਂ ਦੇ ਗਿਰੋਹ ਦੇ ਹੋਰ ਮੈਂਬਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਦੇ ਸਨ। ਇਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –