ਪੰਜਾਬ ਵਿੱਚ ਪੁਲਿਸ 5 ਤੋਂ 12 ਸਾਲ ਤੱਕ ਦੇ ਬੱਚਿਆਂ ਨੂੰ ਜਿਨਸੀ ਸ਼ੋਸ਼ਣ ਤੋਂ ਬਚਾਉਣ ਲਈ ਅੱਗੇ ਆਈ ਹੈ। ਪੁਲਿਸ ਦੇ ਕਮਿਊਨਿਟੀ ਅਫੇਅਰਸ ਡਵੀਜ਼ਨ ਅਤੇ ਵੂਮੇਨ ਅਫੇਅਰ ਵਿੰਗ ਵੱਲੋਂ ਨਵੀਂ ਪਹਿਲ ਕਦਮੀ ਜਾਗ੍ਰਿਤੀ ਸ਼ੁਰੂ ਗਈ ਹੈ। ਇਸ ਦੇ ਲਈ ਪੰਜਾਬ ਪੁਲਿਸ ਅਫਸਰ ਇੰਸਟੀਚਿਊ ਵਿੱਚ 180 ਪੁਲਿਸ ਮੁਲਾਜ਼ਮਾਂ ਨੂੰ ਟ੍ਰੇਨਿੰਗ ਦਿੱਤੀ ਗਈ, ਜੋਕਿ ਹੁਣ ਇਸ ਦਿਸ਼ਾ ਵਿੱਚ ਕੰਮ ਕਰੇਗੀ। ਆਉਣ ਵਾਲੇ ਸਮੇਂ ਵਿੱਚ ਇਸ ਵਿੱਚ ਮੁਲਾਜ਼ਮਾਂ ਦੀ ਗਿਣਤੀ ਵਧਾਈ ਜਾਏਗੀ।
ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਮਹਿਲਾ ਮਾਮਲੇ ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਇਹ ਪ੍ਰੋਗਰਾਮ 2ਵੀਂ ਤੋਂ 5ਵੀਂ ਜਮਾਤ ਦੇ ਵਿਦਿਆਰਥੀਆਂ, ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਸਹਾਇਕ ਸਟਾਫ ਸਮੇਤ ਨੌਕਰਾਂ ਅਤੇ ਡਰਾਈਵਰਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤਾ ਗਿਆ ਹੈ।
ਇਹ ਸਿਖਲਾਈ ਪ੍ਰਾਪਤ ਕਰਨ ਵਾਲੇ ਪੁਲਿਸ ਮੁਲਾਜ਼ਮ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮਾਸਟਰ ਟਰੇਨਰ ਵਜੋਂ ਸੇਵਾਵਾਂ ਨਿਭਾਉਣਗੇ, ਜੋ ਇਸ ਸਬੰਧੀ ਜਾਣਕਾਰੀ ਅਤੇ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਅਗਲੇ ਹਫ਼ਤੇ, ਇਹ ਮਾਸਟਰ ਟ੍ਰੇਨਰ ਰਾਜ ਭਰ ਵਿੱਚ 421 ਸ਼ਕਤੀ ਹੈਲਪ ਡੈਸਕਾਂ ‘ਤੇ ਤਾਇਨਾਤ 800 ਮਹਿਲਾ ਪੁਲਿਸ ਮੁਲਾਜ਼ਮਾਂ ਨੂੰ ਸਿਖਲਾਈ ਪ੍ਰਦਾਨ ਕਰਨਗੇ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ 2024 : ਬਿਨਾਂ ਪਰੂਫ ਕੋਈ ਬਿਆਨ ਨਾ ਦਿਓ, ਚੋਣ ਕਮਿਸ਼ਨ ਨੇ ਜਾਰੀ ਕੀਤੀ ਅਡਵਾਇਜ਼ਰੀ
ਇਹ ਮਹਿਲਾ ਕਰਮਚਾਰੀ ਆਪੋ-ਆਪਣੇ ਥਾਣਿਆਂ ਦੀ ਹਦੂਦ ਅੰਦਰ ਪੈਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਦੌਰਾ ਕਰਨਗੀਆਂ। ਉਹਨਾਂ ਦੇ ਪ੍ਰਭਾਵ ਨੂੰ ਹੋਰ ਵਧਾਉਣ ਲਈ ਬਾਲ ਜਿਨਸੀ ਸ਼ੋਸ਼ਣ ਬਾਰੇ ਅਧਿਐਨ ਸਮੱਗਰੀ ਪ੍ਰਦਾਨ ਕੀਤੀ ਗਈ ਹੈ ਜੋ ਸਕੂਲਾਂ ਵਿੱਚ ਵੰਡੀ ਜਾਵੇਗੀ। ਯਾਦ ਰਹੇ ਕਿ ਬਾਲ ਅਪਰਾਧ ਤੇਜ਼ੀ ਨਾਲ ਵਧ ਰਹੇ ਹਨ। ਅਜਿਹੇ ਵਿੱਚ ਸਰਕਾਰ ਵੱਲੋਂ ਅਜਿਹੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਤਾਂ ਜੋ ਬੱਚੇ ਜਾਗਰੂਕ ਹੋ ਸਕਣ।