ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਵੱਲੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖਿਲਾਫ ਸ਼ਿਕੰਜਾ ਕੱਸਿਆ ਜਾ ਸਕਦਾ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ NSA ਹਟਾ ਕੇ ਉਨ੍ਹਾਂ ਨੂੰ ਪੰਜਾਬ ਲਿਆਂਦਾ ਜਾ ਸਕਦਾ ਹੈ। ਇਸ ਲਈ ਬਾਕਾਇਦਾ ਪੰਜਾਬ ਪੁਲਿਸ ਦਾ ਇਕ ਵਫਦ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਜਾਵੇਗਾ ਤੇ ਸਿੱਖ ਨੌਜਵਾਨਾਂ ਨੂੰ ਪੰਜਾਬ ਲਿਆਂਦਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਯੂਟਿਊਬਰ ਦੇ ਘਰ ਸੁੱਟੀ ਗਈ ਸ਼ੱਕੀ ਚੀਜ਼, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਦੱਸ ਦੇਈਏ ਕਿ ਮਾਮਲਾ ਅਜਨਾਲਾ ਥਾਣਾ ਹਮਲੇ ਨਾਲ ਜੁੜਿਆ ਹੋਇਆ ਹੈ ਜਿਸ ਵਿਚ ਪੰਜਾਬ ਪੁਲਿਸ ਵੱਡਾ ਐਕਸ਼ਨ ਲੈਣ ਦੀ ਤਿਆਰੀ ਵਿਚ ਹੈ। ਕੱਲ੍ਹ ਇਨ੍ਹਾਂ ਸਾਰੇ ਸਿੱਖ ਨੌਜਵਾਨਾਂ ਨੂੰ ਪੰਜਾਬ ਲਿਆਂਦਾ ਜਾ ਸਕਦਾ ਹੈ। ਇਨ੍ਹਾਂ ਸਿੱਖ ਨੌਜਵਾਨਾਂ ‘ਤੇ ਲੱਗੀ NSA 19 ਮਾਰਚ ਨੂੰ ਖਤਮ ਹੋਵੇਗੀ। ਅਜਿਹੇ ਵਿਚ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ, ਪਪਲਪ੍ਰੀਤ, ਭਗਵੰਤ ਸਿਘ, ਬਸੰਤ ਸਿੰਘ ਤੇ ਹੋਰ ਵੀ ਕਈ ਸਾਥੀ ਹਨ, ਉਨ੍ਹਾਂ ਨੂੰ ਪੰਜਾਬ ਲਿਆਂਦਾ ਜਾ ਸਕਦਾ ਹੈ। ਪਰ ਅਜੇ ਤੱਕ ਅਧਿਕਾਰਕ ਤੌਰ ‘ਤੇ ਜਾਣਕਾਰੀ ਆਉਣੀ ਬਾਕੀ ਹੈ।
ਵੀਡੀਓ ਲਈ ਕਲਿੱਕ ਕਰੋ -:
