ਚੰਡੀਗੜ੍ਹ : ਪੰਜਾਬ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਬੁੱਧਵਾਰ ਨੂੰ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ। ਪਿੰਕੀ ਕੈਟ ਡੇਂਗੂ ਤੋਂ ਪੀੜਤ ਸੀ, ਜਿਸ ਕਰਕੇ ਹਸਪਤਾਲ ਵਿੱਚ ਉਸ ਦਾ ਇਲਾਜ ਚੱਲ ਰਿਹਾ ਸੀ।
ਗੁਰਮੀਤ ਸਿੰਘ ਪਿੰਕੀ ਜਿਸ ਨੂੰ ਪਿੰਕੀ ਕੈਟ ਵੀ ਕਿਹਾ ਜਾਂਦਾ ਹੈ, ਨੂੰ ਅੱਤਵਾਦ ਦੇ ਦੌਰ ਵਿੱਚ ਪੁਲਿਸ ਦਾ ਸੂਹੀਆ ਮੰਨਿਆ ਜਾਂਦਾ ਸੀ, ਜਿਸ ਨੂੰ ਬਾਅਦ ਵਿੱਚ ਥਾਣੇਦਾਰ ਬਣਾ ਦਿੱਤਾ ਗਿਆ। ਇਸ ਤੋਂ ਬਾਅਦ 2001 ਵਿੱਚ ਉਸ ਨੇ ਲੁਧਿਆਣਾ ਦੇ ਇੱਕ ਨੌਜਵਾਨ ਅਵਤਾਰ ਸਿੰਘ ਉਰਫ਼ ਗੋਲਾ ਨੂੰ ਸਿਰਫ਼ ਰਸਤਾ ਪੁੱਛਣ ‘ਤੇ ਗੋਲੀ ਮਾਰ ਦਿੱਤੀ। ਇਸ ਦੋਸ਼ ਵਿਚ ਉਸ ਨੂੰ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਗਈ ਸੀ। ਹਾਲਾਂਕਿ ਕਿਸੇ ਤਰ੍ਹਾਂ ਉਹ 7 ਸਾਲ ਬਾਅਦ ਹੀ ਜੇਲ ਤੋਂ ਬਾਹਰ ਆ ਗਿਆ।
ਇਸ ਤੋਂ ਪਹਿਲਾਂ ਪਿੰਕੀ ਕੈਟ ਨੇ ਸਾਬਕਾ ਸੀਐਮ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀਆਂ ਨੂੰ ਫੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਸੀ। ਜਿਸ ਲਈ ਉਸ ਨੂੰ ਮੈਡਲ ਵੀ ਮਿਲਿਆ। ਜਗਤਾਰ ਸਿੰਘ ਹਵਾਰਾ ਨੂੰ ਦੋ ਵਾਰ ਗ੍ਰਿਫਤਾਰ ਕਰਨ ਤੋਂ ਬਾਅਦ ਪਿੰਕੀ ਕੈਟ ਮਸ਼ਹੂਰ ਹੋਇਆ ਸੀ। ਉਸਨੇ ਪੁਲਿਸ ਬਹਾਦਰੀ ਦਾ ਤਮਗਾ ਵੀ ਜਿੱਤਿਆ ਸੀ, ਪਰ ਗੋਲਾ ਦੇ ਕਤਲ ਤੋਂ ਬਾਅਦ ਉਹ ਵਿਵਾਦਾਂ ਵਿੱਚ ਘਿਰ ਗਿਆ ਸੀ।
ਇਹ ਵੀ ਪੜ੍ਹੋ : ‘ਦ੍ਰਿਸ਼ਯਮ’ ਵਰਗੀ ਸਾਜ਼ਿਸ਼… ਗੂਗਲ ‘ਤੇ 53 ਵਾਰ ਜ਼ਹਿ.ਰ ਬਾਰੇ ਸਰਚ, ਸ਼ਾਤਿਰ ਭਰਾ ਵੱਲੋਂ 2 ਭੈਣਾਂ ਦਾ ਕਤ.ਲ
ਕਤਲ ਕੇਸ ਵਿੱਚ ਉਸ ਦਾ ਨਾਂ ਆਉਣ ਤੋਂ ਬਾਅਦ ਪਿੰਕੀ ਵਿਵਾਦਾਂ ਵਿੱਚ ਰਿਹਾ। ਉਸ ਨੇ ਇਕ ਵਾਰ ਦਾਅਵਾ ਕੀਤਾ ਸੀ ਕਿ ਉਸ ਕੋਲ ਪੰਜਾਬ ਵਿਚ ਅੱਤਵਾਦ ਦੌਰਾਨ 52 ਝੂਠੇ ਐਨਕਾਊਂਟਰਾਂ ਦੇ ਸਬੂਤ ਹਨ, ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਕਾਫੀ ਗਰਮਾ ਗਈ ਹੈ।
ਪਿੰਕੀ ਦੇ ਕਰੀਬੀ ਦੋਸਤ ਅਤੇ ਭਾਜਪਾ ਆਗੂ ਸੁਖਮਿੰਦਰ ਸਿੰਘ ਗਰੇਵਾਲ ਨੇ ਉਸ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਿੰਕੀ ਨੂੰ ਬੁੱਧਵਾਰ ਸਵੇਰੇ ਦਿਲ ਦਾ ਦੌਰਾ ਪਿਆ ਅਤੇ ਚੰਡੀਗੜ੍ਹ ਦੇ ਸੈਕਟਰ 34 ਦੇ ਇੱਕ ਨਿੱਜੀ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -: