Punjab Private Schools Online Education: ਦੇਸ਼ ‘ਚ ਇਸ ਸਮੇਂ ਕੋਰੋਨਾ ਦੇ ਕਹਿਰ ਕਾਰਨ ਸਕੂਲ – ਕਾਲਜ ਬੰਦ ਹਨ ਅਤੇ ਆਨਲਾਇਨ ਸਿੱਖਿਆ ਦਾ ਦੌਰ ਸ਼ੁਰੂ ਹੋ ਚੁੱਕਾ ਹੈ , TV ਰਾਹੀਂ ਕਲਾਸਾਂ ਸ਼ੁਰੂ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਪੰਜਾਬ ‘ਚ ਦੂਰਦਰਸ਼ਨ ਜਲੰਧਰ ਰਾਹੀਂ ਅਧਿਆਪਕਾਂ ਦੇ ਲੈਕਚਰ ਬੱਚਿਆਂ ਤੱਕ ਪਹੁੰਚਾਏ ਜਾ ਰਹੇ ਹਨ। ਇਸ ਦਾ ਮੁੱਖ ਕਾਰਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹਰ ਬਚੇ ਕੋਲ ਇੰਟਰਨੈਟ ਦੀ ਸਹੂਲਤ ਨਹੀਂ ਹੈ। ਜ਼ਿਕਰਯੋਗ ਹੈ ਕਿ ਸਿਖਿਆ ਵਿਭਾਗ ਹੁਣ ਜਲਦ ਹੀ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ ਦੇਣ ਵਾਲਾ ਹੈ। ਜਾਣਕਾਰੀ ਮੁਤਾਬਕ ਵਿਭਾਗ ਇਸ ਪ੍ਰਸਾਰਣ ਦੇ ਬਦਲੇ ਪ੍ਰਾਈਵੇਟ ਸਕੂਲਾਂ ਤੋਂ ਫੰਡ ਇਕੱਠਾ ਕਰਨ ਦੀ ਤਿਆਰੀ ਕਰ ਰਿਹਾ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੀਆਂ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਦੱਸ ਦੇਈਏ ਕਿ ਬੋਰਡ ਆਫ਼ ਡਾਇਰੈਕਟਰਜ਼ ਨੇ ਪ੍ਰਾਈਵੇਟ ਸਕੂਲਾਂ ਤੋਂ ਫੰਡ ਇਕੱਤਰ ਕਰਨ ਦੀ ਇਸ ਪੇਸ਼ਕਸ਼ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਰਕਮ ਤੈਅ ਹੋਣੀ ਹਜੇ ਬਾਕੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ‘ਚ ਹੋਈ ਮੀਟਿੰਗ ‘ਚ ਆਨਲਾਈਨ ਸਿੱਖਿਆ ਪ੍ਰਣਾਲੀ ਬਾਰੇ ਗੱਲ ਬਾਤ ਕੀਤੀ ਗਈ ਸੀ ਜਿਸ ‘ਚ ਸਾਹਮਣੇ ਆਇਆ ਕਿ ਸਰਕਾਰੀ ਸਕੂਲ ਦੇ ਬੱਚਿਆਂ ਦੇ ਨਾਲ ਨਾਲ ਪ੍ਰਾਇਵੇਟ ਸਕੂਲ ਦੇ ਬਚੇ ਵੀ ਇਸ ਦਾ ਲਾਭ ਲੈ ਰਹੇ ਹਨ ਇਸ ਲਈ ਉਹਨਾਂ ਨੇ ਸੁਝਾਅ ਦਿੱਤਾ ਕਿ ਪ੍ਰਾਈਵੇਟ ਸਕੂਲਾਂ ਤੋਂ ਇਨ੍ਹਾਂ ਪ੍ਰੋਗਰਾਮਾਂ ਦੇ ਟੈਲੀਕਾਸਟ ਦੀ ਫੀਸ ਲਈ ਜਾਣੀ ਚਾਹੀਦੀ ਹੈ।
ਅਜਿਹੇ ‘ਚ ਪ੍ਰਾਈਵੇਟ ਸਕੂਲਾਂ ਵੱਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸਕੂਲ ਯੂਨੀਅਨ ਪੰਜਾਬ ਦੇ ਪ੍ਰਧਾਨ ਜਨਾਰਧਨ ਭੱਟ ਨੇ ਇਸ ਸਬੰਧੀ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਹ ਪ੍ਰੋਗਰਾਮ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤਾ ਸੀ ਕਿਉਂਕਿ ਉਹਨਾਂ ਕੋਲ ਇੰਟਰਨੈਟ ਸੁਵਿਧਾ ਨਹੀਂ ਸੀ। ਸਰਕਾਰੀ ਸਕੂਲਾਂ ਲਈ ਮੁਫਤ ਅਤੇ ਨਿੱਜੀ ਸਕੂਲ ਦੇ ਵਿਦਿਆਰਥੀਆਂ ਲਈ ਫੀਸ ਇੱਕ ਗਲਤ ਫੈਸਲਾ ਹੈ। ਇਕ ਪਾਸੇ ਨਿੱਜੀ ਸਕੂਲਾਂ ਨੂੰ ਫੀਸਾਂ ਲੈਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਸਕੂਲਾਂ ‘ਤੇ ਨਵੇਂ ਖਰਚੇ ਬਹੁਤ ਗਲਤ ਕਦਮ ਹੈ , ਹਜੇ ਫੈਸਲਾ ਸੰਚਾਲਕ ਕਮੇਟੀ ‘ਚ ਲਿਆ ਗਿਆ ਹੈ , ਬੋਰਡ ਦੀ ਨੋਟੀਫਿਕੇਸ਼ਨ ਜਾਰੀ ਹੁੰਦੀਆਂ ਹੀ ਇਤਰਾਜ਼ ਦਰਜ ਕਰਵਾਇਆ ਜਾਵੇਗਾ।
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .