ਦਿੱਲੀ ਦੇ ਭਾਜਪਾ ਆਗੂ ਤਜਿੰਦਰ ਬੱਗਾ ਨੂੰ ਹਰਿਆਣਾ ਪੁਲਿਸ ਨੇ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ ਹੈ। ਉਸ ਨੂੰ ਹੁਣ ਦਿੱਲੀ ਲਿਜਾਇਆ ਜਾ ਰਿਹਾ ਹੈ। ਬੱਗਾ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ। ਪੰਜਾਬ ਸਾਈਬਰ ਸੈੱਲ ਦੀ ਟੀਮ ਨੇ ਸ਼ੁੱਕਰਵਾਰ ਸਵੇਰੇ ਇਹ ਕਾਰਵਾਈ ਕੀਤੀ। ਉਸ ਖਿਲਾਫ ਮੋਹਾਲੀ ਸਾਈਬਰ ਥਾਣੇ ਵਿੱਚ ਮਾਮਲਾ ਦਰਜ ਹੈ। ਬੱਗਾ ਨੂੰ ਮੋਹਾਲੀ ਲਿਜਾ ਰਹੀ ਪੰਜਾਬ ਪੁਲਿਸ ਦੀ ਗੱਡੀ ਨੂੰ ਹਰਿਆਣਾ ਪੁਲਿਸ ਨੇ ਕੁਰੂਕਸ਼ੇਤਰ ਵਿੱਚ ਰੋਕ ਲਿਆ।
ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਟੀਮ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਰੋਕਿਆ ਗਿਆ ਹੈ। ਇਸ ਖਿਲਾਫ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਦੀ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦਾ ਪਤਾ ਲੱਗਦੇ ਹੀ ਹਰਿਆਣਾ ਸਰਕਾਰ ਵੀ ਹਾਈਕੋਰਟ ਪਹੁੰਚੀ। ਹਰਿਆਣਾ ਨੇ ਜਵਾਬ ਤਲਬ ਕਰ ਨਲਈ ਕੱਲ੍ਹ ਤੱਕ ਦਾ ਸਮਾਂ ਮੰਗਿਆ ਸੀ, ਹਾਲਾਂਕਿ ਹਾਈਕੋਰਟ ਨੇ ਅੱਧੇ ਘੰਟੇ ਵਿੱਚ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਉਨ੍ਹਾਂ ਨੇ ਪੰਜਾਬ ਪੁਲਿਸ ਤੇ ਬੱਗਾ ਨੂੰ ਕੁਰੂਸ਼ੇਤਰ ਵਿੱਚ ਕਿਉਂ ਰੋਕਿਆ? ਦੂਜੇ ਪਾਸੇ ਪੰਜਾਬ ਸਰਕਾਰ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਦਿੱਲੀ ਪੁਲਿਸ ਨੂੰ ਬੱਗਾ ਨੂੰ ਦਿੱਲੀ ਲਿਜਾਣ ਤੋਂ ਰੋਕਿਆ ਜਾਵੇ। ਉਹ ਹਰਿਆਣਾ ਬਾਰਡਰ ਕ੍ਰਾਸ ਨਾ ਕਰ ਸਕੇ।
ਤਜਿੰਦਰ ਦੇ ਪਿਤਾ ਨੇ ਦਿੱਲੀ ਦੇ ਜਨਕਪੁਰੀ ਥਾਣੇ ਵਿੱਚ ਪੰਜਾਬ ਪੁਲਿਸ ਖਿਲਾਫ ਕਿਡਨੈਪਿੰਗ ਦਾ ਕੇਸ ਦਰਜ ਕਰਵਾਇਆ ਹੈ। ਇਸ ਮਗਰੋਂ ਦਿੱਲੀ ਪੁਲਿਸ ਦੀ ਸੂਚਨਾ ‘ਤੇ ਬੱਗਾ ਨੂੰ ਲਿਜਾ ਰਹੀ ਪੰਜਾਬ ਪੁਲਿਸ ਦੀ ਗੱਡੀ ਨੂੰ ਹਰਿਆਣਾ ਵਿੱਚ ਰੋਕਿਆ ਗਿਆ। ਪੰਜਾਬ ਪੁਲਿਸ ਗ੍ਰਿਫਤਾਰੀ ਮਗਰੋਂ ਬੱਗਾ ਨੂੰ ਦਿੱਲੀ ਤੋਂ ਮੋਹਾਲੀ ਲਿਜਾ ਰਹੀ ਸੀ। ਉਥੇ ਉਸ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਣਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਮਾਮਲੇ ਵਿੱਚ ਦਿੱਲੀ ਦੀ ਕੋਰਟ ਨੇ ਜਨਕਪੁਰੀ ਥਾਣੇ ਦੇ ਐੱਸ.ਐੱਚ.ਓ. ਨੂੰ ਤਜਿੰਦਰ ਬੱਗਾ ਦੀ ਲੋਕੇਸ਼ਨ ਟ੍ਰੇਸ ਕਰਨ ਦਾ ਹੁਕਮ ਦਿੱਤਾ। ਇਸ ਦੇ ਲਈ ਉਨ੍ਹਾਂ ਨੂੰ ਸਰਚ ਵਾਰੰਟ ਵੀ ਜਾਰੀ ਕੀਤਾ ਗਿਆ। ਇਸ ਮਾਮਲੇ ਵਿੱਚ ਐੱਸ.ਐੱਚ.ਓ. ਨੇ ਕੋਰਟ ਨੂੰ ਦੱਸਿਆ ਕਿ ਬੱਗਾ ਦੀ ਲੋਕੇਸ਼ਨ ਹਰਿਆਣਾ ਦੇ ਕੁਰੂਕਸ਼ੇਤਰ ਦੇ ਥਾਣੇਸਰ ਵਿੱਚ ਮਿਲੀ ਹੈ।