ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਮਾਲ ਵਿਭਾਗ ਦੀ ਆਮਦਨ ਵਿੱਚ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਇਸ ਸਾਲ 2023 ਦੇ ਫਰਵਰੀ ਮਹੀਨੇ ਵਿੱਚ ਕੁੱਲ 338.99 ਕਰੋੜ ਰੁਪਏ ਦਾ ਮਾਲੀਆ ਇਕੱਠਾ ਹੋਇਆ ਹੈ। ਜਦੋਕਿ ਫਰਵਰੀ 2022 ਵਿੱਚ ਮਾਲ ਵਿਭਾਗ ਨੂੰ ਕੁੱਲ 241.62 ਕਰੋੜ ਰੁਪਏ ਦੀ ਆਮਦਨ ਹੋਈ ਸੀ। ਨਤੀਜੇ ਵਜੋਂ ਇਸ ਸਾਲ ਵਿਭਾਗ ਨੂੰ 97.37 ਕਰੋੜ ਰੁਪਏ ਦਾ ਵਾਧੂ ਲਾਭ ਹੋਇਆ ਹੈ।
ਜਾਣਕਾਰੀ ਅਨੁਸਾਰ ਮਾਲ ਵਿਭਾਗ ਪੰਜਾਬ ਨੇ ਸਟੈਂਪ ਅਤੇ ਲੈਂਡ ਰਜਿਸਟਰੀ ਰਾਹੀਂ ਵਾਧੂ ਮਾਲੀਆ ਇਕੱਠਾ ਕੀਤਾ ਹੈ। ਇਸ ਵਿਚ ਪਿਛਲੇ ਇੱਕ ਸਾਲ ਦੌਰਾਨ 40 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਮਾਲ ਵਿਭਾਗ ਵੱਲੋਂ ਅਪ੍ਰੈਲ 2022 ਤੋਂ ਫਰਵਰੀ 2023 ਤੱਕ ਕੁੱਲ 3499.94 ਕਰੋੜ ਦਾ ਮਾਲੀਆ ਇਕੱਠਾ ਕੀਤਾ ਗਿਆ ਸੀ। ਜਦਕਿ ਪਿਛਲੇ ਸਾਲ ਇਹ ਆਮਦਨ 2929.74 ਕਰੋੜ ਰੁਪਏ ਸੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਟਰੱਕ ਤੇ ਟੈਂਪੂ ਦੀ ਜ਼ਬਰਦਸਤ ਟੱਕਰ, ਇੱਕ ਡਰਾਈਵਰ ਦੀ ਮੌਕੇ ‘ਤੇ ਹੀ ਮੌ.ਤ
ਇਸ ਆਧਾਰ ‘ਤੇ ਮਾਨਯੋਗ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ 19 ਫੀਸਦੀ ਹੋਰ ਵਾਧਾ ਦਰਜ ਕੀਤਾ ਗਿਆ ਹੈ। ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਸੂਬੇ ਦੇ ਮਾਲ ਵਿਭਾਗ ਦੇ ਦਫ਼ਤਰਾਂ ਦੀ ਅਚਨਚੇਤ ਜਾਂਚ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਲਾਪਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: