ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ‘ਤੇ ਵਿੱਤੀ ਬੋਝ ਵਧਾ ਦਿੱਤੀ ਹੈ। ਦਰਅਸਲ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਹਰ ਵਿਦਿਆਰਥੀ ਨੂੰ ਆਪਣਾ ਸਰਟੀਫਿਕੇਟ ਲੈਣ ਲਈ 200 ਰੁਪਏ ਚੁਕਾਉਣੇ ਹੋਣਗੇ। ਰਜਿਸਟ੍ਰੇਸ਼ਨ ਲਈ ਹਰੇਕ ਵਿਦਿਆਰਥੀ 200 ਰੁਪਏ ਫੀਸ, ਲੇਟ ਫੀਸ ਲਈ 1500 ਰੁਪਏ ਜੁਰਮਾਨਾ ਦੇਣਾ ਹੋਵੇਗਾ।
ਦੱਸ ਦਇਏ ਕਿ Right to Education 2009 ਦੇ ਤਹਿਤ ਪੰਜਵੀਂ ਅਤੇ ਅੱਠਵੀਂ ਕਲਾਸ ਦੇ ਵਿਦਿਆਥੀਆਂ ਤੋ ਕਿਸੇ ਕਿਸਮ ਦੀ ਕੋਈ ਦੀ ਫੀਸ ਨਹੀਂ ਵਸੂਲੀ ਜਾ ਸਕਦੀ। ਡੈਮੋਕ੍ਰੇਟਿਕ ਟੀਚਰਸ ਫਰੰਡ ਨੇ ਵੀ ਬੋਰਡ ਨੂੰ ਮਨਮਾਨੇ ਢੰਗ ਨਾਲ ਜੁਰਮਾਨੇ ‘ਤੇ ਫੀਸ ਵਸੂਲਣ ਦੀ ਨੀਤੀ ਦੇ ਵਿਰੋਧ ਵਿਚ ਵਿਦਿਆਰਥੀਆਂ ਦੇ ਪੱਖ ਵਿਚ 3 ਅਕਤੂਬਰ ਨੂੰ ਬੋਰਡ ਦੇ ਬਾਈਕਾਟ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਭਾਰਤ-ਆਸਟ੍ਰੇਲੀਆ ਵਿਚਾਲੇ ਅੱਜ ਮੋਹਾਲੀ ‘ਚ ਖੇਡਿਆ ਜਾਵੇਗਾ ਪਹਿਲਾ ਵਨਡੇ ਮੈਚ, ਜਾਣੋ ਮੌਸਮ ਤੇ ਸੰਭਾਵਿਤ ਪਲੇਇੰਗ-11
ਡੈਮੋਕ੍ਰੇਟਿਕ ਟੀਚਰਸ ਫਰੰਟ ਪੰਜਾਬ ਦੇ ਸੂਬਾ ਸਕੱਤਰ ਦੀ ਆਨਲਾਈਨ ਵਿਸਤ੍ਰਿਤ ਬੈਠਕ ਲਈ ਲਏ ਗਏ ਫੈਸਲੇ ਮੁਤਾਬਕ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਸਰਟੀਫਿਕੇਟ ਦੀ ਹਾਰਡ ਕਾਪੀ ਜਾਰੀ ਕਰਨ ਲਈ 5ਵੀਂ, 8ਵੀਂ, 10ਵੀਂਤੇ 12ਵੀਂ ਦੇ ਵਿਦਿਆਰਥੀਆਂ ਤੋਂ 200 ਰੁਪਏ ਵਸੂਲ ਕਰਨ ਦਾ ਐਲਾਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish