ਚੀਨ ਦੇ ਹਾਂਗਜ਼ੂ ਵਿੱਚ ਹੋਈਆਂ ਏਸ਼ੀਆ ਖੇਡਾਂ ਦੌਰਾਨ ਕੋਕਸਸੈਕ-8 ਰੋਇੰਗ ਮੁਕਾਬਲੇ ਵਿੱਚ ਭਾਰਤੀ ਪੁਰਸ਼ ਟੀਮ ਨੇ ਚਾਂਦੀ ਦਾ ਤਮਗਾ ਜਿੱਤਿਆ ਹੈ। ਖੁਸ਼ੀ ਦੀ ਗੱਲ ਇਹ ਹੈ ਕਿ ਇਸ ਟੀਮ ਵਿੱਚ ਪੰਜਾਬ ਦੇ 2 ਖਿਡਾਰੀ ਜਸਵਿੰਦਰ ਸਿੰਘ ਸੰਗਰੂਰ ਅਤੇ ਚਰਨਜੀਤ ਸਿੰਘ ਬਠਿੰਡਾ ਸ਼ਾਮਲ ਹਨ। ਚਾਂਦੀ ਤਮਗਾ ਜਿੱਤਣ ‘ਤੇ ਡੀਸੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਜਸਵਿੰਦਰ ਸਿੰਘ ਨੂੰ ਸਰਕਾਰ ਵੱਲੋਂ 8 ਰੁਪਏ ਵੀ ਦਿੱਤੇ ਗਏ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਟੀਮ ਵਿੱਚ ਸ਼ਾਮਲ ਧੂਰੀ ਦੇ ਪਿੰਡ ਕਲੇਰਾਂ ਦੇ ਵਸਨੀਕ ਜਸਵਿੰਦਰ ਸਿੰਘ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਕੌਮਾਂਤਰੀ ਪੱਧਰ ’ਤੇ ਦੇਸ਼, ਸੂਬੇ ਅਤੇ ਜ਼ਿਲ੍ਹਾ ਸੰਗਰੂਰ ਦਾ ਨਾਂ ਰੌਸ਼ਨ ਕਰਨ ’ਤੇ ਵਧਾਈ ਦਿੱਤੀ।
ਡੀਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਸਰਗਰਮ ਯਤਨਾਂ ਦੇ ਹਿੱਸੇ ਵਜੋਂ 58 ਖਿਡਾਰੀਆਂ ਨੂੰ ਤਿਆਰੀ ਲਈ 4.64 ਕਰੋੜ ਰੁਪਏ ਦੀ ਨਕਦ ਰਾਸ਼ੀ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਰੋਇੰਗ ਟੀਮ ਦੇ ਖਿਡਾਰੀ ਜਸਵਿੰਦਰ ਸਿੰਘ ਨੂੰ ਵੀ ਸਰਕਾਰ ਵੱਲੋਂ 8 ਲੱਖ ਰੁਪਏ ਦਿੱਤੇ ਗਏ ਹਨ ਅਤੇ ਸਰਕਾਰ ਨੇ ਐਲਾਨ ਕੀਤਾ ਹੈ ਕਿ ਏਸ਼ਿਆਈ ਖੇਡਾਂ ਵਿੱਚ ਸੋਨ, ਚਾਂਦੀ ਅਤੇ ਕਾਂਸੀ ਦੇ ਤਮਗੇ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ 1 ਕਰੋੜ, 75 ਲੱਖ ਅਤੇ 10 ਲੱਖ ਰੁਪਏ ਦਿੱਤੇ ਜਾਣਗੇ। ਕ੍ਰਮਵਾਰ 50 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : PAK ‘ਚ ਮਾਲਗੱਡੀ ਨਾਲ ਟਕਰਾਈ ਟ੍ਰੇਨ, ਕਈ ਫੱਟੜ, ਰੇਲਵੇ ਦੀ ਲਾਪਰਵਾਹੀ ਕਰਕੇ ਹੋਇਆ ਹਾਦਸਾ
ਜਸਵਿੰਦਰ ਸਿੰਘ ਦੀ ਉਮਰ ਲਗਭਗ 26 ਸਾਲ ਹੈ। ਆਪਣੇ ਮਨ ਵਿੱਚ ਦੇਸ਼ ਦੀ ਸੇਵਾ ਕਰਨ ਦੇ ਜਜ਼ਬੇ ਨਾਲ ਉਹ ਪੂਨਾ ਵਿੱਚ ਭਾਰਤੀ ਫੌਜ ਦੀ 19ਵੀਂ ਸਿੱਖ ਰੈਜੀਮੈਂਟ ਵਿੱਚ ਬਤੌਰ ਹੌਲਦਾਰ ਸੇਵਾ ਨਿਭਾਅ ਰਿਹਾ ਹੈ ਅਤੇ ਹਾਂਗਜ਼ੂ ਵਿੱਚ ਇਸ ਮਹਾਨ ਪ੍ਰਾਪਤੀ ਨੂੰ ਦਰਜ ਕਰਾ ਚੁੱਕਾ ਹੈ।
ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮਾਣ ਵਧਾਇਆ ਹੈ। ਡੀਸੀ ਨੇ ਜਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਜਸਵਿੰਦਰ ਸਿੰਘ ਅਤੇ ਚਰਨਜੀਤ ਸਿੰਘ ਵਰਗੇ ਹੋਰ ਖਿਡਾਰੀ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਖੇਡ ਪ੍ਰਤਿਭਾ ਨੂੰ ਪੇਸ਼ ਕਰਨ ਵਿੱਚ ਸਫਲ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: