ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੰਗਲਵਾਰ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਨੇ 26 ਜੁਲਾਈ ਤੋਂ ਤਿੰਨ ਦਿਨਾਂ ਤੱਕ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮਾਝੇ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨਤਾਰਨ, ਦੁਆਬੇ ਵਿੱਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ਵਿੱਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ । ਇਸੇ ਤਰ੍ਹਾਂ ਪੂਰਬੀ ਮਾਲਵੇ ਵਿੱਚ ਲੁਧਿਅਣਾ, ਫ਼ਤਹਿਗਡ਼੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੁਹਾਲੀ ’ਚ ਵੀ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਭਾਰੀ ਬਾਰਿਸ਼ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਬਣ ਸਕਦੀ ਹੈ । ਅਜਿਹੇ ਵਿੱਚ ਵਿਭਾਗ ਨੇ ਲੋਕਾਂ ਨੂੰ ਭਾਰੀ ਬਾਰਿਸ਼ ਦੇ ਦਿਨਾਂ ਵਿੱਚ ਨੀਵੇਂ ਇਲਾਕਿਆਂ ਵਿੱਚ ਜਾਣ ਤੋਂ ਬਚਣ ਲਈ ਸੁਚੇਤ ਕੀਤਾ ਹੈ । ਇਸ ਤੋਂ ਇਲਾਵਾ ਲੋਕਾਂ ਨੂੰ ਬਰਸਾਤ ਦੌਰਾਨ ਗੱਡੀ ਚਲਾਉਂਦੇ ਸਮੇਂ ਸਾਵਧਾਨ ਰਹਿਣ ਦੀ ਵੀ ਚਿਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ: ਰਾਸ਼ਟਰਪਤੀ ਬਣਨ ਮਗਰੋਂ ਦ੍ਰੋਪਦੀ ਮੁਰਮੂ ਦਾ ਪਹਿਲਾ ਟਵੀਟ, ਦੇਖੋ ਕੀ ਕਿਹਾ
ਦੱਸ ਦੇਈਏ ਕਿ ਸੋਮਵਾਰ ਸਵੇਰ ਦੇ ਸਮੇਂ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ । ਸੂਬੇ ਵਿੱਚ ਸਵੇਰੇ ਅੱਠ ਵਜੇ ਪਾਰਾ 26 ਡਿਗਰੀ ਸੈਲਸੀਅਸ ਸੀ । ਮੌਸਮ ਵਿਭਾਗ ਮੁਤਾਬਕ ਅੱਜ ਦਿਨ ਭਰ ਤੇਜ਼ ਧੁੱਪ ਰਹੇਗੀ, ਜਿਸ ਕਾਰਨ ਪਾਰਾ ਵਧੇਗਾ ਜਦੋਂਕਿ ਕੱਲ੍ਹ ਤੋਂ ਮੌਸਮ ਫਿਰ ਤੋਂ ਬਦਲ ਜਾਵੇਗਾ । ਮੌਸਮ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਮੁਤਾਬਕ ਭਲਕੇ ਲੁਧਿਆਣਾ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਬੁੱਧਵਾਰ ਨੂੰ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: