ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਇਸ ਵਿਚਾਲੇ ਪੰਜਾਬ,ਚੰਡੀਗੜ੍ਹ ਅਤੇ ਹਰਿਆਣਾ ਵਿੱਚ ਮੰਗਲਵਾਰ ਤੋਂ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ ਅਤੇ ਆਉਣ ਵਾਲੇ ਪੰਜ ਦਿਨ ਮੀਂਹ ਪਵੇਗਾ । ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਦੇ ਨਾਲ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਨਾਲ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਤਿੰਨ ਦਿਨਾਂ ਤੱਕ ਭਾਰੀ ਬਾਰਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ, ਦੁਆਬੇ ਦੇ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ, ਜਦੋਂ ਕਿ ਪੂਰਬੀ ਮਾਲਵੇ ਵਿੱਚ ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ED ਦੀਆਂ ਸ਼ਕਤੀਆਂ ਕਾਇਮ, ‘ਮਨੀ ਲਾਂਡ੍ਰਿੰਗ ‘ਚ ਗ੍ਰਿਫ਼ਤਾਰੀ ਮਨਮਾਨੀ ਨਹੀਂ’- SC ਦਾ ਵੱਡਾ ਫ਼ੈਸਲਾ
ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਿਹਾ ਹੈ ਕਿ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਸਕਦੀ ਹੈ। ਅਜਿਹੇ ਵਿੱਚ ਵਿਭਾਗ ਨੇ ਲੋਕਾਂ ਨੂੰ ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਜਾਣ ਤੋਂ ਬਚਣ ਦੀ ਚਿਤਾਵਨੀ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: