ਠੰਢ ਨੇ ਜ਼ੋਰ ਫੜ ਲਿਆ ਹੈ। ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਦਾ ਦੌਰ ਸ਼ੁਰੂ ਹੋ ਗਿਆ ਹੈ। ਹੇਠਲੇ ਰਾਜਾਂ ਵਿੱਚ ਵੀ ਸਰਦੀਆਂ ਨੇ ਆਪਣਾ ਰੰਗ ਵਿਖਾਇਆ ਹੈ। ਸਵੇਰ ਅਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਤਾਪਮਾਨ ਵਿੱਚ ਗਿਰਾਵਟ ਕਾਰਨ ਲੋਕਾਂ ਨੇ ਗਰਮ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ।
ਹਾਲਾਂਕਿ ਦਿਨ ਵੇਲੇ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਸੈਲਸੀਅਸ ਰਹੇਗਾ।
ਵੀਡੀਓ ਲਈ ਕਲਿੱਕ ਕਰੋ : –
ਸੂਬੇ ‘ਚ ਝੋਨੇ ਦੀ ਕਟਾਈ ਦਾ ਸੀਜ਼ਨ ਆਖਰੀ ਪੜਾਅ ‘ਤੇ ਹੈ ਪਰ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪਰਾਲੀ ਸਾੜਨ ਦੇ ਮਾਮਲੇ 36 ਹਜ਼ਾਰ ਤੱਕ ਪਹੁੰਚ ਗਏ ਹਨ। ਭਾਵੇਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘੱਟ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਪਰ ਫਿਰ ਵੀ ਪਰਾਲੀ ਸਾੜਨ ਦੇ ਮਾਮਲੇ ਰੁਕਣ ਦੇ ਕੋਈ ਸੰਕੇਤ ਨਹੀਂ ਦੇ ਰਹੇ ਹਨ। ਇਸ ਕਾਰਨ ਸੂਬੇ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਵੀ ਵਿਗੜ ਰਿਹਾ ਹੈ।