ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਸੰਘਰਸ਼ ਕਮੇਟੀ ਪੰਜਾਬ ਦੇ ਵੱਲੋਂ ਸਰਕਾਰ ਵੱਲੋਂ ਕੋਈ ਵੀ ਹੁੰਗਾਰਾ ਨਾ ਮਿਲਣ ਦੀ ਸੂਰਤ ਵਿੱਚ ਟੋਲ ਪਲਾਜ਼ਾ ਕਥੂਨੰਗਲ ਨੂੰ ਮੁਕੰਮਲ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਜਿਸ ਨਾਲ ਅੰਮ੍ਰਿਤਸਰ ਪਠਾਨਕੋਟ ਹਾਈਵੇ ‘ਤੇ ਮੁਸਾਫਰਾਂ ਨੂੰ ਬਹੁਤ ਹੀ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਧਰ ਵਰਕਰਾਂ ਨੂੰ ਦੱਸਿਆ ਗਿਆ ਹੈ ਕਿ ਉਹ ਪਿਛਲੇ 15 ਸਾਲਾਂ ਤੋਂ ਲਗਾਤਾਰ ਸਰਕਾਰ ਲਈ ਕੰਮ ਕਰ ਰਹੀਆਂ ਹਨ। ਪਰ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀ ਸੁੱਧ ਨਹੀਂ ਲਈ, ਵਰਕਰਾਂ ਨੇ ਕਿਹਾ ਕਿ ਉਨ੍ਹਾਂ ਦੀ ਇਕੋ ਇਕ ਮੰਗ ਹੈ ਕਿ ਮਹਿਕਮੇ ਵਿੱਚ ਰੈਗੂਲਰ ਕੀਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਨਵੇਂ ਸਾਲ ਦਾ ਦਿਨ ਚੜ੍ਹਨ ਨੂੰ ਕੁਝ ਹੀ ਘੰਟੇ ਬਾਕੀ ਬਚੇ ਹਨ ਅਤੇ ਹੋ ਸਕਦਾ ਹੈ ਕਿ ਉਨ੍ਹਾਂ ਨੂੰ ਨਵਾਂ ਸਾਲ ਵੀ ਸੜਕਾਂ ਉਪਰ ਹੀ ਮਨਾਉਣਾ ਪਵੇ ਜਿਸ ਦੀ ਜ਼ਿੰਮੇਵਾਰ ਪੂਰੀ ਤਰ੍ਹਾਂ ਸਰਕਾਰ ਹੋਵੇਗੀ ਅਤੇ ਸਰਕਾਰ ਵਾਸਤੇ ਸ਼ਰਮ ਦੀ ਗੱਲ ਹੋਵੇਗੀ। ਉੱਧਰ ਕਿਸਾਨ ਯੂਨੀਅਨ ਉਗਰਾਹਾਂ ਵੀ ਇਹਨਾਂ ਦੇ ਹੱਕ ਵਿੱਚ ਆ ਗਈ ਜਿਨ੍ਹਾਂ ਵਲੋਂ ਪੂਰੀ ਹਮਾਇਤ ਇਨ੍ਹਾਂ ਨੂੰ ਦਿੱਤੀ ਜਾ ਰਹੀ ਹੈ ਅਤੇ ਦਾਲ ਰੋਟੀ ਦੇ ਲੰਗਰ ਚੱਲ ਰਹੇ ਹਨ। ਉੱਧਰ ਪੁਲਿਸ ਪ੍ਰਸ਼ਾਸਨ ਨੂੰ ਹਾਲਾਤ ਕਾਬੂ ਕਰਨ ਲਈ ਕੜੀ ਮੁਸ਼ੱਕਤ ਕਰਨੀ ਪੈ ਰਹੀ ਹੈ।