ਸੂਬੇ ਭਰ ਦੇ ਵਿੱਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਿਥੇ ਤਾਪਮਾਨ ਵਿੱਚ ਗਿਰਾਵਟ ਆਈ ਹੈ ਉਥੇ ਹੀ ਕਈ ਥਾਵਾਂ ਦੇ ਉਪਰ ਇਹ ਮੀਂਹ ਆਫ਼ਤ ਬਣ ਕੇ ਵੀ ਸਾਹਮਣੇ ਆਇਆ ਹੈ। ਅਜਿਹਾ ਹੀ ਆਲਮ ਦੇਖਣ ਨੂੰ ਮਿਲਿਆ ਗਡ਼੍ਹਸ਼ੰਕਰ ਵਿਖੇ ਜਿਥੇ ਬੀਤੀ ਰਾਤ ਤੋਂ ਪੈ ਰਹੇ ਮੀਂਹ ਨੇ ਸਰਕਾਰ ਅਤੇ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
ਗੜ੍ਹਸ਼ੰਕਰ ਵਿਖੇ ਪਏ ਭਾਰੀ ਮੀਂਹ ਦੇ ਕਾਰਨ ਜਿਥੇ ਕਈ ਸ਼ਹਿਰੀ ਇਲਾਕਿਆਂ ‘ਚ ਪਾਣੀ ਭਰਨ ਨਾਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਉੱਥੇ ਹੀ ਸਥਾਨਕ ਦੁਕਾਨਦਾਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸ਼ਹਿਰ ਦੇ ਹੁਸ਼ਿਆਰਪੁਰ ਰੋਡ ਅਤੇ ਨੰਗਲ ਰੋਡ ਸੜਕ ਤੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਪਾਣੀ ਸੜਕਾਂ ਖੜਾ ਹੋਣ ਕਾਰਨ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਰਾਹਗੀਰਾਂ ਦਾ ਕਹਿਣਾ ਹੈ ਸਰਕਾਰ ਅਤੇ ਸਬੰਧਿਤ ਵਿਭਾਗ ਨੂੰ ਪਾਣੀ ਦੇ ਨਿਕਾਸ ਲਈ ਅਹਿਮ ਕਦਮ ਚੁੱਕਣੇ ਚਾਹੀਦੇ ਹਨ ਤਾਕਿ ਲੋਕਾਂ ਨੂੰ ਰਾਹਤ ਮਿਲ ਸਕੇ।