ਚੰਡੀਗੜ੍ਹ ਨਗਰ ਨਿਗਮ ਦੇ 35 ਵਾਰਡਾਂ ਲਈ ਵੋਟਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦਸੰਬਰ 2021 ‘ਚ ਹੋਣ ਵਾਲਿਆਂ ਚੋਣਾਂ ਦੀਆਂ ਤਿਆਰੀਆਂ ਲਈ ਚੰਡੀਗੜ੍ਹ ਚੋਣ ਕਮੀਸ਼ਨ ਦੇ ਚੇਅਰਮੈਨ ਐੱਸਕੇ ਸ਼੍ਰੀਵਾਸਤਵ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਵਿਚ ਉਨ੍ਹਾਂ ਨੇ ਚੋਣਾਂ ਦੀ ਸਾਰੀ ਜਾਣਕਾਰੀ ਦਿੱਤੀ। ਇਸ ਦੇ ਨਾਲ ਉਨ੍ਹਾਂ ਨੇ ਚੋਣਾਂ ਨੂੰ ਮੋਬਾਈਲ ਐਪ ਰਾਹੀਂ ਮੁਹਈਆ ਕਰਾਉਣ ਦੀ ਜਾਣਕਾਰੀ ਵੀ ਦਿੱਤੀ।
ਚੋਣ ਕਮੀਸ਼ਨ ਨੇ ਦੱਸਿਆ ਕਿ ਇਹ ਨਗਰ ਨਿਗਮ ਦਾ ਕਾਰਜਕਾਰ ਪੂਰਾ ਹੋਣ ਤੋਂ ਪਹਿਲਾਂ ਸਮੇਂ ਸਿਰ ਚੋਣਾਂ ਕਰਵਾ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਨਵੰਬਰ ਮਹੀਨੇ ਦੇ ਅਖੀਰ ‘ਚ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ ਅਤੇ ਦਸੰਬਰ ਮਹੀਨੇ ‘ਚ ਵੋਟਾਂ ਵੋਟਾਂ ਪੈਣਗੀਆਂ।
Lauki Kofta Recipe | ਲੋਕੀ ਕੋਫਤਾ ਬਨਾਉਣ ਦਾ ਆਸਾਨ ਤਰੀਕਾ | Bottle Gourd Curry Recipe
ਦੱਸ ਦਈਏ ਕਿ ਇਸ ਸਾਲ 35 ਵਾਰਡਾਂ ‘ਚ ਚੋਣਾਂ ਹੋਣੀਆਂ ਹਨ ਜਿਨ੍ਹਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਕਰਵਾਉਣ ਲਈ 9 ਆਰਓ ਅਤੇ 18 ਏਆਰਓ ਤਾਇਨਾਤ ਕੀਤੇ ਗਏ ਹਨ। ਜਦਕਿ 2 ਆਰਓ ਅਤੇ 4 ਏਆਰਓ ਨੂੰ ਰਿਜ਼ਰਵ ਰੱਖਿਆ ਗਿਆ ਹੈ। ਚੰਡੀਗੜ੍ਹ 13 ਪਿੰਡਾਂ ਦੇ ਨਿਗਮ ਅਧੀਨ ਆਉਣ ਤੋਂ ਬਾਅਦ ਵਾਰਡਾਂ ਦੀ ਗਿਣਤੀ ਵਧਾ ਕੇ 35 ਕਰ ਦਿੱਤੀ ਗਈ ਹੈ।