ਚੰਡੀਗੜ੍ਹ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਣਯੋਗ ਚੀਫ਼ ਜਸਟਿਸ ਦੀ ਸਰਪ੍ਰਸਤੀ ਹੇਠ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ ਵਿਖੇ ਲਗਾਈ ਗਈ ਕਾਨੂੰਨੀ ਜਾਗਰੂਕਤਾ ਪ੍ਰਦਰਸ਼ਨੀ ਦੌਰਾਨ ਲਘੂ ਫ਼ਿਲਮ ਲਾਂਚ ਕੀਤੀ ਗਈ ਹੈ। ਇਹ ਫ਼ਿਲਮ ਸੂਬੇ ਭਰ ਵਿੱਚ ਰਾਜ ਦੀਆਂ ਕਾਨੂੰਨੀ ਸੇਵਾਵਾਂ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਸੇਵਾਵਾਂ ਦੇ ਸੰਕਲਪ ‘ਤੇ ਆਧਾਰਤ ਹੈ।
ਅਥਾਰਟੀ ਦੇ ਮੈਂਬਰ ਸਕੱਤਰ-ਕਮ-ਜ਼ਿਲਾ ਅਤੇ ਸੈਸ਼ਨ ਜੱਜ, ਐਸ.ਏ.ਐਸ.ਨਗਰ ਸ੍ਰੀ ਅਰੁਣ ਗੁਪਤਾ ਨੇ ਦੱਸਿਆ ਕਿ “ਪੈਨ ਇੰਡੀਆ ਅਵੇਅਰਨੈੱਸ ਐਂਡ ਆਊਟਰੀਚ ਪ੍ਰੋਗਰਾਮ-ਆਜ਼ਾਦੀ ਕਾ ਅੰਮਿ੍ਰਤ ਮਹੋਤਸਵ (2 ਅਕਤੂਬਰ ਤੋਂ 14 ਨਵੰਬਰ 2021) ਤਹਿਤ ਲਗਾਈ ਗਈ ਕਾਨੂੰਨੀ ਜਾਗਰੂਕਤਾ ਪ੍ਰਦਰਸ਼ਨੀ ਦੌਰਾਨ ਲਘੂ ਫ਼ਿਲਮ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਮਾਣਯੋਗ ਜੱਜ ਸਾਹਿਬਾਨ ਨੇ ਵੀ ਦੇਖਿਆ ਅਤੇ ਇਹ ਫ਼ਿਲਮ ਹਾਈ ਕੋਰਟ ਦੇ ਬਾਰ ਰੂਮਾਂ ਅਤੇ ਉਡੀਕ ਵਾਲੇ ਖੇਤਰਾਂ ਵਿੱਚ ਵੀ ਚਲਾਈ ਗਈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਇਸ ਮੌਕੇ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਸ੍ਰੀ ਅਜੇ ਤਿਵਾੜੀ ਨੇ ਵੀਡੀਉ ਕਾਨਫਰੰਸਿੰਗ ਰਾਹੀਂ ਪੰਜਾਬ ਰਾਜ ਦੇ ਸਾਰੇ ਨਿਆਂਇਕ ਅਧਿਕਾਰੀਆਂ ਅਤੇ ਵਿਸ਼ੇਸ਼ ਤੌਰ ‘ਤੇ ਮੁਫ਼ਤ ਸੇਵਾਵਾਂ ਦੇਣ ਵਾਲੇ ਵਕੀਲਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ, ਜੋ ਇਸ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਨੂੰ ਰਾਜ ਭਰ ਵਿੱਚ ਸਫਲ ਬਣਾ ਰਹੇ ਹਨ।