ਕਾਂਗਰਸ ਦੇ ਨਿਸ਼ਾਨੇ ‘ਤੇ ਆਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਵਿੱਚ ਕਿਹਾ ਕਿ ਭਾਜਪਾ ਨਾਲ ਹੱਥ ਮਿਲਾਉਣ ਵਿੱਚ ਕੁਝ ਵੀ ਗਲਤ ਨਹੀਂ ਸੀ ਜੇਕਰ ਉਹ ਆਪਣੇ ਤਿੰਨੋਂ ਖੇਤੀ ਕਾਨੂੰਨਾਂ ਵਾਪਸ ਲਿਆ ਹੁੰਦਾ। ਸਾਬਕਾ ਮੁੱਖ ਮੰਤਰੀ ਨੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਾਰੀਫ ਕਰਦਿਆਂ ਕਿਹਾ ਕਿ ਚੰਨੀ ਚੰਗਾ ਬੰਦਾ ਹੈ ਤੇ ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਨਵੇੰ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕਰਦੇ ਹਨ।
ਉਨ੍ਹਾਂ ਕਿਹਾ ਕਿ ਉਹ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ ਤੇ ਦੋਨੋਂ ਵਾਰ ਉਨ੍ਹਾਂ ਨੇ ਅਸਤੀਫਾ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦਿਲ ਪੰਜਾਬ ਵਿੱਚ ਹੈ। 2022 ਦੀਆਂ ਚੋਣਾਂ ‘ਚ ਨਵੀਂ ਪਾਰਟੀ ਰਾਂਹੀ ਖੇਡਣ ਦੇ ਤੌਰ ‘ਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਮਹਾਂਗੱਠਜੋੜ ਨੇ ਚਾਹਿਆ ਤਾਂ ਮੂਹਰੇ ਹੋ ਕੇ ਕਮਾਨ ਸਭਾਂਲਾਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਉਨ੍ਹਾਂ ਦਾ ਸਿਆਸਤ ਤੋਂ ਸੰਨਿਆਸ ਲੈਣ ਦਾ ਵਿਚਾਰ ਸੀ ਪਰ ਹੁਣ ਨਹੀੰ। ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਸੀ ਕਿ ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਉਨ੍ਹਾਂ ਦੀ ਅਗਵਾਈ ‘ਚ ਹੀ ਲੜ੍ਹੀਆ ਜਾਣ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਇਹ ਵੀ ਪੜ੍ਹੋ: ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਨਾਲ ਭਾਜਪਾ ਗਠਜੋੜ ਨੂੰ ਤਿਆਰ
ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਵੀ ਕੈਪਟਨ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਸੰਕੇਤ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇਸ਼ ਭਗਤ ਹਨ ਅਤੇ ਭਾਜਪਾ ਉਨ੍ਹਾਂ ਲੋਕਾਂ ਨਾਲ ਗੱਠਜੋੜ ਲਈ ਤਿਆਰ ਹੈ ਜੋ ਦੇਸ਼ ਦੇ ਹਿੱਤ ਨੂੰ ਪਹਿਲ ਦਿੰਦੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਛੇਤੀ ਹੀ ਆਪਣੀ ਸਿਆਸੀ ਪਾਰਟੀ ਬਣਾਉਣਗੇ ਅਤੇ ਜੇ ਕਿਸਾਨਾਂ ਦੇ ਹਿੱਤਾਂ ਨਾਲ ਜੁੜੇ ਮੁੱਦੇ ਦਾ ਹੱਲ ਹੋ ਜਾਂਦਾ ਹੈ ਤਾਂ ਉਹ ਭਾਜਪਾ ਨਾਲ ਗਠਜੋੜ ਕਰਨ ਬਾਰੇ ਵਿਚਾਰ ਕਰ ਸਕਦੇ ਹਨ।