ਪੰਜਾਬ ਸਰਕਾਰ ਦੇ ਵੱਲੋਂ ਬੀਤੀ ਤਿੱਨ ਅਕਤੂਬਰ ਤੋਂ ਝੋਨੇ ਦੀ ਖਰੀਦ ਦਾ ਰਸਮੀ ਐਲਾਨ ਕੀਤਾ ਜਾ ਚੁੱਕਿਆ ਹੈ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੈ ਜਲਾਲਾਬਾਦ ਦੀ ਮੰਡੀ ਵਿੱਚ ਬੀਤੇ ਚਾਰ ਦਿਨਾਂ ਤੋਂ ਕਿਸਾਨ ਆਪਣੀ ਫਸਲ ਨੂੰ ਰੁਲਣ ਲਈ ਮਜਬੂਰ ਹਨ ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਖਰੀਦ ਨਾ ਕਰਨ ਦੀ ਵਜ੍ਹਾ ਫਸਲ ਵਿੱਚ ਨਮੀ ਨੂੰ ਦੱਸਿਆ ਜਾ ਰਿਹਾ ਹੈ ਜਦਕਿ ਇਸ ਦੇ ਉਲਟ ਉਨ੍ਹਾਂ ਦੀ ਫਸਲ ਦੇ ਵਿੱਚ ਨਮੀ 14% ਹੈ ਜਦ ਕਿ ਸਰਕਾਰ 17% ਨਮੀਂ ਵਾਲੀ ਫ਼ਸਲ ਖ਼ਰੀਦਣ ਲਈ ਵਚਨਬੱਧ ਹੈ ਉਨ੍ਹਾਂ ਦੋਸ਼ ਲਾਉਂਦੇ ਹੋਏ ਕਿਹਾ ਕਿ ਮੰਡੀ ਦੇ ਵਿੱਚ ਨਾਂ ਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਅਤੇ ਨਾ ਹੀ ਸਫਾਈ ਦੀ ਵਿਵਸਥਾ ਇਥੋਂ ਤੱਕ ਕਿ ਕਿਸਾਨਾਂ ਲਈ ਬਣੇ ਪਖਾਨਿਆਂ ਨੂੰ ਵੀ ਤਾਲੇ ਜੜੇ ਹੋਏ ਹਨ। ਕਿਸਾਨਾਂ ਨੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦਾ ਫੇਲੀਅਰ ਹੈ ਜਿਸ ਦੀ ਸਜ਼ਾ ਕਿਸਾਨ ਭੁਗਤ ਰਹੇ ਹਨ ਇਕ ਦਿਨ ਦਾ ਅਲਟੀਮੇਟਮ ਦਿੰਦੇ ਹੋਏ ਕਿਸਾਨਾਂ ਨੇ ਕਿਹਾ ਕਿ ਜੇਕਰ ਕੱਲ ਤੱਕ ਖਰੀਦ ਸ਼ੁਰੂ ਨਾ ਕਰਵਾਈ ਗਈ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋ ਜਾਣਗੇ।
ਉਧਰ ਮੰਡੀ ਦਾ ਦੌਰਾ ਕਰਨ ਆਏ ਫਾਜ਼ਿਲਕਾ ਦੇ ਡੀ ਸੀ ਬਬਿਤਾ ਆਈਐੱਸ ਨਾਲ ਜਦ ਕਿਸਾਨਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਪ੍ਰੇਸ਼ਾਨੀਆਂ ਅਤੇ ਖਰੀਦ ਨੂੰ ਲੈ ਕੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਖ਼ਰੀਦ ਅੱਜ ਸ਼ਾਮ ਨੂੰ ਹੀ ਸ਼ੁਰੂ ਕਰਵਾ ਦਿੱਤੀ ਜਾਵੇਗੀ ਅਤੇ ਬਾਕੀ ਦੀਆਂ ਜੋ ਪ੍ਰੇਸ਼ਾਨੀਆਂ ਕਿਸਾਨਾਂ ਨੂੰ ਆ ਰਹੀਆਂ ਹਨ ਉਨ੍ਹਾਂ ਦਾ ਵੀ ਤੁਰੰਤ ਹੱਲ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਮੌਕੇ ਜਲਾਲਾਬਾਦ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜ ਬਖਸ਼ ਕੰਬੋਜ ਨਾਲ ਜਦ ਮੀਡੀਆ ਨੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਜਲਦ ਹੀ ਖਰੀਦ ਸ਼ੁਰੂ ਕਰਵਾ ਦਿੱਤੀ ਜਾਏਗੀ ਅਤੇ ਕਿਸਾਨਾਂ ਨੂੰ ਭਵਿੱਖ ਵਿਚ ਕਿਸੇ ਤਰ੍ਹਾਂ ਦੀ ਵੀ ਦਿੱਕਤ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਏਗਾ ਉਹ ਤੁਰੰਤ ਇਸ ਸੰਬੰਧ ਵਿਚ ਕਰਮਚਾਰੀਆਂ ਨੂੰ ਹੁਕਮ ਜਾਰੀ ਕਰ ਰਹੇ ਹਨ ਕਿ ਪੀਣ ਵਾਲੇ ਪਾਣੀ ਛਾਂ ਸਫ਼ਾਈ ਅਤੇ ਪਖਾਨਿਆਂ ਦਾ ਪ੍ਰਬੰਧ ਕੀਤਾ ਜਾਵੇ।